ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਕੋਰਟ ਨੇ ਮੁੜ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ

By  Pardeep Singh July 5th 2022 01:03 PM -- Updated: July 5th 2022 01:13 PM

ਲੁਧਿਆਣਾ: ਜਬਰ ਜਨਾਹ ਦੇ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਕਰਮਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨਾਂ ਦੇ ਰਿਮਾਂਡ ਉੱਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਦਿਨੀਂ ਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਹੋਈ ਸੀ ਅਤੇ ਕੋਰਟ ਨੇ ਦੋ ਦਿਨ ਲਈ ਰਿਮਾਂਡ ਉੱਤੇ ਭੇਜ ਦਿੱਤਾ ਸੀ ਪਰ ਰਿਮਾਂਡ ਖਤਮ ਹੋਣ ਤੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।ਲੁਧਿਆਣਾ ਅਦਾਲਤ ਨੇ ਦੁਬਾਰ ਫਿਰ 2 ਦਿਨ ਦੇ ਰਿਮਾਂਡ ਉੱਤੇ ਭੇਜ ਦਿੱਤਾ ਹੈ। SimarjitSinghBains ਜ਼ਿਕਰਯੋਗ ਹੈ ਕਿ ਪਹਿਲੀ ਪੇਸ਼ੀ ਉੱਤੇ ਮਾਨਯੋਗ ਜੱਜ ਨੇ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਚ ਭੇਜ ਦਿੱਤਾ ਹੈ। ਦੂਜੇ ਪਾਸੇ ਪੀੜਿਤ ਪੱਖ ਦੇ ਵਕੀਲ ਨੇ ਤਰਕ ਦਿੱਤਾ ਸੀ ਕਿ ਕਰਮਜੀਤ ਦਾ ਮੋਬਾਇਲ ਮਿਲਣਾ ਬਹੁਤ ਜ਼ਰੂਰੀ ਹੈ। ਜਿਸ ਤੋਂ ਅਹਿਮ ਸੁਰਾਗ ਹੱਥ ਲੱਗ ਸਕਦੇ ਨੇ ਅਤੇ ਉਸ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਸਭ ਸਾਹਮਣੇ ਆਵੇਗਾ। ਉਨ੍ਹਾਂ ਇਹ ਵੀ ਕਿਹਾ ਕੇ ਕਰਮਜੀਤ ਤੋਂ ਇਹ ਵੀ ਪਤਾ ਲਗਾਉਣਾ ਹੈ ਕਿ ਉਹ ਇੰਨੇ ਦਿਨ ਕਿਸ ਦੀ ਪਨਾਹ ਵਿਚ ਸੀ ਕਿੱਥੇ ਲੁਕਿਆ ਹੋਇਆ ਸੀ ਕਿਉਂਕਿ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। SimarjitSinghBainsਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ। ਜ਼ਿਕਰਯੋਗ ਹੈ ਕਿ 44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ। SimarjitSinghBains ਦੱਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ 'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ। ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ 'ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ 'ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ 'ਤੇ ਪੁਸ਼ਟੀ ਕੀਤੀ। ਇਹ ਵੀ ਪੜ੍ਹੋ:1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੇ ਡੀਜੀਪੀ ਪੰਜਾਬ ਦਾ Additional ਚਾਰਜ ਸੰਭਾਲਿਆ  -PTC News

Related Post