ਪਹਿਲੀ ਵਾਰ ਓਲੰਪਿਕ 'ਚ ਮੁੱਕੇਬਾਜ਼ੀ ਕਰੇਗੀ ਪੰਜਾਬ ਦੀ ਇਹ ਧੀ, ਜਾਣੋ ਸਿਮਰਨ ਬਾਰੇ ਕੁਝ ਖਾਸ ਗੱਲਾਂ

By  Jashan A July 22nd 2021 02:20 PM

ਚੰਡੀਗੜ੍ਹ: ਪੰਜਾਬ ਨੂੰ ਜਿਥੇ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਕਿਹਾ ਜਾਂਦਾ ਹੈ, ਉਥੇ ਪੰਜਾਬ ਨੇ ਦੇਸ਼ ਨੂੰ ਕਈ ਨਾਮੀ ਖਿਡਾਰੀ ਵੀ ਦਿੱਤੇ ਹਨ। ਕਈ ਖਿਡਾਰੀ ਦੁਨੀਆਂ ਭਰ ਸੂਬੇ ਦਾ ਨਾਮ ਰੋਸ਼ਨ ਕਰ ਚੁੱਕੇ ਹਨ ਤੇ ਕਈ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ਸਿਮਰਨਜੀਤ ਕੌਰ (Simranjit Kaur Boxer) ਜੋ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ (Women Boxer) ਹੈ, ਜਿਨ੍ਹਾਂ ਨੇ ਓਲੰਪਿਕ ਲਈ ਟਿਕਟ (Olympics Ticket) ਕਟਵਾਇਆ ਹੈ।

ਜਲਦ ਹੀ ਸਿਮਰਨਜੀਤ ਕੌਰ ਤੁਹਾਨੂੰ ਟੋਕੀਓ ਓਲੰਪਿਕ (Tokyo Olympics) ਦੇ ਰਿੰਗ ’ਚ ਨਜ਼ਰ ਆਵੇਗੀ ਤੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣੇ ਵਿਰੋਧੀ ਖਿਡਾਰੀਆਂ ਨਾਲ ਦੋ-ਦੋ ਹੱਥ ਕਰਦੀ ਨਜ਼ਰ ਆਵੇਗੀ।

ਹੋਰ ਪੜ੍ਹੋ: ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, ਝਾੜੀਆਂ ‘ਚ ਸੁੱਟਿਆ ਨਵਜਾਤ ਬੱਚਾ

ਮਿਲੀ ਜਾਣਕਾਰੀ ਮੁਤਾਬਕ ਸਿਮਰਨਜੀਤ ਕੌਰ ਨੂੰ ਵੂਮੈਨਜ਼ ਕੈਟੇਗਰੀ ਦੇ 60 ਕਿਲੋਗ੍ਰਾਮ (60kg Weight) ਭਾਰ ਵਰਗ ’ਚ ਬਾਕਸਿੰਗ (Boxing)’ਚ ਦੋ-ਦੋ ਹੱਥ ਕਰਦੇ ਦੇਖਿਆ ਜਾਵੇਗਾ। ਪੰਜਾਬ ਦੇ ਚੱਕਰ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਦੇ ਪਰਿਵਾਰ ਦਾ ਨਾਤਾ ਖੇਡ ਨਾਲ ਜ਼ਰੂਰ ਰਿਹਾ ਹੈ ਪਰ ਕੋਈ ਵੱਡਾ ਖਿਡਾਰੀ ਅਜੇ ਤਕ ਉਨ੍ਹਾਂ ਦੇ ਪਰਿਵਾਰ ਤੋਂ ਨਹੀਂ ਨਿਕਲਿਆ ਹੈ। ਹਾਲਾਂਕਿ ਉਨ੍ਹਾਂ ਦੇ ਭਰਾ-ਭੈਣ ਬਾਕਸਿੰਗ ਜ਼ਰੂਰ ਕਰਦੇ ਹਨ ਤੇ ਰਾਸ਼ਟਰੀ ਪੱਧਰ ਤਕ ਖੇਡ ਚੁੱਕੇ ਹਨ ਪਰ ਸਭ ਤੋਂ ਅੱਗੇ ਸਿਮਰਨਜੀਤ ਕੌਰ ਹੈ, ਜਿਨ੍ਹਾਂ ਤੋਂ ਸਾਰਿਆਂ ਨੂੰ ਉਮੀਦ ਹੈ।

ਦੱਸਿਆ ਤਾਂ ਇਹ ਵੀ ਜਾ ਰਿਹਾ ਹੈ ਕਿ ਸਿਮਰਨਜੀਤ ਕੌਰ ਨੇ 2018 ਏਆਈਬੀਏ ਵੋਮੈਨਜ਼ ਵਰਲਡ ਬਾਕਸਿੰਗ ਚੈਂਪੀਅਨਸ਼ਿਪ ’ਚ ਤਾਂਬੇ ਦਾ ਮੈਡਲ ਜਿੱਤਿਆ ਹੈ। 64 ਕਿਲੋਗ੍ਰਾਮ ਭਾਰ ਵਰਗ ’ਚ ਸਿਮਰਨਜੀਤ ਕੌਰ ਨੇ ਅਹਿਮਟ ਕਾਮਰਟ ਬਾਕਸਿੰਗ ਟੂਰਨਾਮੈਂਟ ’ਚ ਗੋਲਡ ਮੈਡਲ ਜਿੱਤਿਆ ਹੈ।

-PTC News

Related Post