ਸਿਮਰਨਜੀਤ ਸਿੰਘ ਮਾਨ ਦਾ ਬੇਟਾ CM ਮਾਨ ਖ਼ਿਲਾਫ਼ ਪਹੁੰਚਿਆ ਅਦਾਲਤ

By  Pardeep Singh October 1st 2022 04:11 PM

ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਜ਼ਮੀਨੀ ਝਗੜੇ ਵਿੱਚ 125 ਏਕੜ ਜ਼ਮੀਨ ਦਾ ਦਾਅਵਾ ਕੀਤਾ ਹੈ। ਇਮਾਨ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ।

ਇਮਾਨ ਸਿੰਘ ਅਨੁਸਾਰ ਸੀ.ਐਮ ਅਤੇ ਪੰਚਾਇਤ ਮੰਤਰੀ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਕੋਲ ਇੰਨੀ ਜ਼ਮੀਨ ਹੈ ਤਾਂ ਉਹ ਸਾਬਤ ਕਰਨ। ਇਸ ਮਾਮਲੇ ਦੀ ਸੁਣਵਾਈ 5 ਨਵੰਬਰ ਨੂੰ ਅਦਾਲਤ 'ਚ ਹੋਵੇਗੀ। ਇਮਾਨ ਸਿੰਘ ਦੇ ਵਕੀਲ ਨੇ ਦੱਸਿਆ ਕਿ ਇਮਾਨ ਸਿੰਘ ਮਾਨ 'ਤੇ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਹਨ, ਜੋ ਕਿ ਪੂਰੀ ਤਰ੍ਹਾਂ ਝੂਠੇ ਹਨ। ਇਮਾਨ ਸਿੰਘ ਦੇ ਨਾਮ 'ਤੇ 5 ਵਿੱਘੇ ਅਤੇ 14 ਬਿਸਵੇ ਜ਼ਮੀਨ ਹੈ, ਜੋ ਦਾਦਾ ਜੀ ਨੇ ਉਸ ਨੂੰ ਤੋਹਫੇ ਵਜੋਂ ਦਿੱਤੀ ਹੈ।

ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਨ। ਉਨ੍ਹਾਂ ਦਾ ਜਨਮ 1945 ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਲੈਫਟੀਨੈਂਟ ਕਰਨਲ ਜੋਗਿੰਦਰ ਸਿੰਘ ਮਾਨ 1967 ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਨ। ਸਿਮਰਨਜੀਤ ਹੁਣ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ। ਪਹਿਲੀ ਵਾਰ 1989 ਵਿੱਚ ਤਰਨਤਾਰਨ ਤੋਂ ਅਤੇ ਦੂਜੀ ਵਾਰ 1999 ਵਿੱਚ ਸੰਗਰੂਰ ਤੋਂ। ਸਿਮਰਨਜੀਤ ਨੂੰ ਪੁਲਿਸ ਨੇ ਕਰੀਬ 30 ਵਾਰ ਹਿਰਾਸਤ ਵਿਚ ਲਿਆ ਹੈ ਪਰ ਉਨ੍ਹਾਂ ਨੂੰ ਕਦੇ ਸਜ਼ਾ ਨਹੀਂ ਹੋਈ।

ਸਿਮਰਜੀਤ ਸਿੰਘ ਮਾਨ 1967 ਵਿਚ ਪੁਲਿਸ ਵਿਚ ਭਰਤੀ ਹੋਏ ਸਨ। 18 ਜੂਨ 1984 ਨੂੰ  ਸਾਕਾ ਨੀਲਾ ਤਾਰਾ ਦੇ ਵਿਰੋਧ ਵਿੱਚ ਸੀਆਈਐਸਐਫ ਬੰਬਈ ਵਿੱਚ ਗਰੁੱਪ ਕਮਾਂਡੈਂਟ ਵਜੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਇਹ ਵੀ ਪੜ੍ਹੋ;CM ਮਾਨ ਦੀ ਪਤਨੀ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ

-PTC News

Related Post