ਗਾਇਕ ਪਰਮੀਸ਼ ਵਰਮਾ ਨੇ ਖੋਲ੍ਹਿਆ ਰਾਜ਼, ਦੱਸਿਆ ਕਿਉਂ ਕਟਾਈ ਸਟਾਈਲਿਸ਼ ਦਾੜ੍ਹੀ-ਮੁੱਛਾਂ

By  Jasmeet Singh October 20th 2022 05:45 PM

ਮਨੋਰੰਜਨ ਜਗਤ: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਪਰਮੀਸ਼ ਵਰਮਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ 'ਚ ਉਨ੍ਹਾਂ ਨੇ ਆਪਣੇ ਕਲੀਨ ਸ਼ੇਵ ਲੁੱਕ ਬਾਰੇ ਦੱਸਿਆ ਹੈ। ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਇਸ 'ਚ ਦੱਸਿਆ ਹੈ ਕਿ ਲੋਕ ਉਨ੍ਹਾਂ ਨੂੰ ਕਲੀਨ ਸ਼ੇਵ ਲੁੱਕ ਦੇਖ ਕੇ ਖਫ਼ਾ ਨੇ ਪਰ ਉਨ੍ਹਾਂ ਨੇ ਅਜਿਹਾ ਆਪਣੇ ਆਉਣ ਵਾਲੇ ਪ੍ਰੋਜੈਕਟ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਪ੍ਰੋਜੈਕਟ ਬਾਰੇ ਲੋਕਾਂ ਨੂੰ ਅੱਪਡੇਟ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਰਮੀਸ਼ ਵਰਮਾ ਨੇ ਕੁਝ ਹਫਤੇ ਪਹਿਲਾਂ ਹੀ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ। ਇਸ 'ਚ ਉਸ ਦੇ ਚਿਹਰੇ ਤੋਂ ਸਟਾਈਲਿਸ਼ ਦਾੜ੍ਹੀ ਅਤੇ ਮੁੱਛਾਂ ਗਾਇਬ ਸਨ। ਵਰਮਾ ਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਖਫ਼ਾ ਹੋ ਗਏ ਅਤੇ ਲਗਾਤਾਰ ਇਸ ਨਵੇਂ ਲੁੱਕ ਬਾਰੇ ਪੁੱਛ ਰਹੇ ਸਨ।

ਇਸ ਦੇ ਨਾਲ ਹੀ ਪਰਮੀਸ਼ ਵਰਮਾ ਨੇ ਬੀਤੇ ਦਿਨ ਆਪਣੀ ਪਤਨੀ ਗੀਤ ਗਰੇਵਾਲ ਨਾਲ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਨੇ ਇਹ ਤਸਵੀਰਾਂ ਆਪਣੀ ਪਹਿਲੀ ਵਿਆਹ ਦੀ ਵਰ੍ਹੇਗੰਢ 'ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਪਰਮੀਸ਼ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਉਨ੍ਹਾਂ ਦੀ ਜੋੜੀ ਨੂੰ ਸਭ ਤੋਂ ਸ਼ਾਨਦਾਰ ਵਿਆਹ ਰਚਾਉਣ ਲਈ @canadianspecialevents ਦੁਆਰਾ $250,000 ਦੀ ਇਨਾਮ ਰਾਸ਼ੀ ਭੇਂਟ ਕੀਤੀ ਗਈ ਹੈ, ਜਿਸ ਲਈ ਉਹ ਸ਼ੁਕਰਗੁਜ਼ਾਰ ਹਨ।।

-PTC News

Related Post