ਸਿੰਘੂ ਬਾਰਡਰ ਕਤਲ ਮਾਮਲੇ ਦੀ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਜਾਂਚ: ਸੁਖਜਿੰਦਰ ਸਿੰਘ ਰੰਧਾਵਾ

By  Riya Bawa October 16th 2021 08:17 PM -- Updated: October 16th 2021 08:41 PM

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਸੰਬੰਧ ਰੱਖਦਾ ਹੈ ਉੱਥੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਰੀਬ ਇਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਕਸ ਨਾਲ ਵੀ ਸੰਬੰਧ ਰੱਖਦਾ ਹੈ।

ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਹੀ ਕੀਤੀ ਜਾ ਰਹੀਆਂ ਹਨ।

Sukhjinder Singh Randhawa to be next Punjab CM: Sources

ਪੰਜਾਬ ਦੇ ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਹਰਿਆਣਾ ਸਰਕਾਰ ਖ਼ਾਸ ਕਰਕੇ ਹਰਿਆਣਾ ਪੁਲਿਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ।ਹਰਿਆਣਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਉਤੇ ਲੋੜ ਦਿੰਦਿਆਂ  ਰੰਧਾਵਾ ਨੇ ਸਵਾਲ ਵੀ ਕੀਤਾ ਕਿ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਜੁੜੇ ਬੈਠੇ ਹੋਣ ਅਤੇ ਧਾਰਮਿਕ ਗ੍ਰੰਥ ਵੀ ਸੁਸ਼ੋਭਿਤ ਹੋਣ ਉਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

-PTC News

Related Post