ਸਿੱਪੀ ਸਿੱਧੂ ਕਤਲ ਮਾਮਲੇ 'ਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
Pardeep Singh
September 13th 2022 11:10 AM --
Updated:
September 13th 2022 01:38 PM
ਚੰਡੀਗੜ੍ਹ: ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਵੱਲੋਂ ਦੋ ਤਰੀਕ ਨੂੰ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ। ਦੱਸ ਦੇਈਏ ਕਿ ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਨੇ 7 ਸਾਲ ਪੁਰਾਣੇ ਕਤਲ ਕੇਸ ਵਿੱਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਦੇ 89 ਦਿਨਾਂ ਬਾਅਦ ਸੀਬੀਆਈ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁਝ ਨਵੇਂ ਤੱਥ ਵੀ ਸਾਹਮਣੇ ਆਏ ਹਨ।