ਨਵੀਂ ਬਣਨ ਵਾਲੀ ਦਿੱਲੀ ਕਮੇਟੀ 'ਚ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਨਹੀਂ ਮਿਲੇਗੀ ਕੋਈ ਥਾਂ

By  Joshi December 6th 2018 08:18 PM -- Updated: December 6th 2018 08:33 PM

ਨਵੀਂ ਬਣਨ ਵਾਲੀ ਦਿੱਲੀ ਕਮੇਟੀ 'ਚ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਨਹੀਂ ਮਿਲੇਗੀ ਕੋਈ ਥਾਂ

ਅੱਜ ਦਾ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਕਈ 'ਬਦਲਾਅ' ਅਤੇ ਉਥਲ-ਪੁਥਲ ਲੈ ਕੇ ਆਇਆ ਹੈ। ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਦਿੱਲੀ ਕਮੇਟੀ ਦੀ ਦੁਪਹਿਰ ਬਾਅਦ ਹੋਈ ਜਨਰਲ ਇਜਲਾਸ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਵੱਲੋਂ ਅਸਤੀਫੇ ਦਾ ਐਲਾਨ ਕੀਤਾ ਗਿਆ।

ਹੁਣ, ਅਵਤਾਰ ਸਿੰਘ ਹਿੱਤ ਵੱਲੋਂ ਦਿੱਲੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਗਿਆ ਹੈ। ਇਸ ਦਾਅਵੇ ਮੁਤਾਬਕ, ਨਵੀਂ ਬਣਨ ਵਾਲੀ ਦਿੱਲੀ ਕਮੇਟੀ 'ਚ ਮਨਜੀਤ ਸਿੰਘ ਜੀ.ਕੇ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਕੋਈ ਥਾਂ ਜਾਂ ਅਹੁਦਾ ਨਹੀਂ ਮਿਲੇਗਾ। ਦੱਸ ਦੇਈਏ ਕਿ ਜਥੇਦਾਰ ਅਵਤਾਰ ਸਿੰਘ ਹਿੱਤ ਡੀ.ਐੱਮ.ਜੀ.ਐੱਸ.ਸੀ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਹਨ।

ਮਨਜੀਤ ਸਿੰਘ ਜੀ.ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ ਜਦਕਿ ਮਨਜਿੰਦਰ ਸਿੰਘ ਸਿਰਸਾ ਦੇ ਕੋਲ ਕਮੇਟੀ ਦੇ ਜਨਰਲ ਸਕੱਤਰ ਦਾ ਅਹੁਦਾ ਸੀ।

Read More : ਮਨਜੀਤ ਸਿੰਘ ਜੀ.ਕੇ. ਦੀ ਕੁੱਟਮਾਰ ਦਾ ਮਾਮਲਾ :ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਦੇ ਵਫਦ ਨੇ ਅਮਰੀਕੀ ਰਾਜਦੂਤ ਨਾਲ ਕੀਤੀ ਮੁਲਾਕਾਤ

ਇੱਥੇ ਇਹ ਦੱਸਣਾ ਬਣਦਾ ਹੈ ਕਿ ਦਿੱਲੀ ਕਮੇਟੀ ਪ੍ਰਧਾਨ 'ਤੇ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਸੀ ਕਿ ਇਲਜ਼ਾਮਾਂ ਦਾ ਜਵਾਬ ਦੇਣ ਲਈ ਅਸਤੀਫ਼ਿਆਂ ਦਾ ਫ਼ੈਸਲਾ ਲਿਆ ਗਿਆ ਹੈ।

sirsa and GK will get no place in DSGMC ਦਿੱਲੀ ਕਮੇਟੀ 'ਚ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਨਹੀਂ ਮਿਲੀ ਕੋਈ ਥਾਂ?

ਕਮੇਟੀ ਮੈਂਬਰਾਂ ਵੱਲੋਂ ਇਹ ਐਲਾਨ ਕਰਨ ਤੋਂ ਬਾਅਦ ਦਿੱਲੀ ਕਮੇਟੀ ਦੀ ਕਾਰਜਕਾਰਣੀ ਭੰਗ ਹੋ ਗਈ ਸੀ। ਉਨ੍ਹਾਂ ਨੇ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਦਸੰਬਰ ਵਿੱਚ ਕਰਵਾਉਣ ਦੀ ਥਾਂ ਦਸੰਬਰ ਦੇ ਅਖ਼ੀਰ ਵਿੱਚ ਕਰਵਾਉਣ ਬਾਰੇ ਵੀ ਕਿਹਾ ਸੀ।

—PTC News

Related Post