SIT ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ

By  Baljit Singh July 5th 2021 08:52 PM

ਪਟਿਆਲਾ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਐੱਸ. ਆਈ.ਟੀ. ਸਾਹਮਣੇ ਬਤੌਰ ਗਵਾਹ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜੇ। ਇਥੇ ਜਾਂਚ ਟੀਮ ਵੱਲੋਂ ਭਾਈ ਢੱਡਰੀਆਂ ਵਾਲੇ ਦੇ ਬਿਆਨ ਦਰਜ ਕੀਤੇ ਗਏ। ਇਸ ਟੀਮ ਦੀ ਅਗਵਾਈ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਕਰ ਰਹੇ ਸਨ।

ਪੜੋ ਹੋਰ ਖਬਰਾਂ: ਕਾਂਗਰਸ ਸਰਕਾਰ ਪੰਜਾਬੀਆਂ ਨੂੰ ਦੇਵੇ 24 ਘੰਟੇ ਸਸਤੀ ਬਿਜਲੀ : ਸੁਖਬੀਰ ਸਿੰਘ ਬਾਦਲ

ਟੀਮ ਨੇ ਸਵੇਰੇ ਸਾਢੇ ਗਿਆਰਾਂ ਵਜੇ ਤੋਂ ਤਿੰਨ ਵਜੇ ਤੱਕ ਪੁੱਛ ਪੜਤਾਲ ਕੀਤੀ ਗਈ। ਇਸ ਮਗਰੋਂ ਉਹ ਸੰਗਰੂਰ ਰੋਡ ਉਪਰ ਪੈਂਦੇ ਆਪਣੇ ਅਸਥਾਨ ’ਤੇ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਜਗਸੀਰ ਸਿੰਘ ਸੀਰਾ ਸਮੇਤ ਜਥੇ ਦੇ ਕਈ ਹੋਰ ਮੈਂਬਰ ਤੇ ਆਗੂ ਮੌਜੂਦ ਸਨ।

ਪੜੋ ਹੋਰ ਖਬਰਾਂ: ਨਾਭਾ ‘ਚ ਕਾਂਗਰਸ ਨੂੰ ਜ਼ੋਰਦਾਰ ਝਟਕਾ, ਨਾਭਾ ਦੀ ਮਹਿਲਾ ਪ੍ਰਧਾਨ ਰੀਨਾ ਬਾਂਸਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਭਾਈ ਪੰਥਪ੍ਰੀਤ ਸਿੰਘ ਨੂੰ 2 ਜੁਲਾਈ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦਿਨ ਭਾਈ ਪੰਥਪ੍ਰੀਤ ਸਿੰਘ ਤਾਂ ਜਾਂਚ ਵਿਚ ਸ਼ਾਮਲ ਹੋਏ ਪਰ ਭਾਈ ਢੱਡਰੀਆਂਵਾਲੇ ਕਿਸੇ ਕਾਰਣ ਸਿੱਟ ਕੋਲ ਨਹੀਂ ਆ ਸਕੇ ਸਨ, ਜਿਸ ਕਾਰਣ ਉਹ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਚ ਐੱਸ. ਆਈ. ਟੀ. ਕੋਲ ਬਤੌਰ ਗਵਾਹ ਪੇਸ਼ ਹੋਏ।

ਪੜੋ ਹੋਰ ਖਬਰਾਂ: ਬਟਾਲਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਬੱਲੜਵਾਲ ਕਤਲਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ

-PTC News

Related Post