ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ SIT ਵੱਲੋਂ ਸੰਮਨ

By  Jagroop Kaur June 23rd 2021 09:42 PM -- Updated: June 23rd 2021 09:45 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਕੇਸ ਵਿੱਚ ਐਸਆਈਟੀ ਸੰਮਨ ਭੇਜਿਆ ਹੈ। ਐਸਆਈਟੀ ਨੇ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਸੈਕਟਰ 32 ਗੈਸਟ ਹਾਊਸ, ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਸੀ।

Read More : ਕਲਯੁੱਗ : ਤਪਦੀ ਗਰਮੀ ‘ਚ ਸੜਕ ‘ਤੇ ਸੁੱਟੀ ਇਕ ਦਿਨ ਦੀ ਬੱਚੀ, ਪੁਲਿਸ ਕਰ...

ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ । ਐਸਆਈਟੀ ਨੇ ਇਹ ਪਤਾ ਲਗਾਉਣਾ ਹੈ ਕਿ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸੀ, ਕੀ ਪੁਲਿਸ ਨੇ ਸਵੈ-ਰੱਖਿਆ ਵਿਚ ਫਾਇਰਿੰਗ ਕੀਤੀ ਸੀ ਤੇ ਕੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ? ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ।

Clouds Over the House of Badals| Punjab - States News - Issue Date: Feb 10, 2020

Read More : ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਕਰਤਾਰਪੁਰ ਹਲਕੇ ਦੇ ਸਰਕਲ 8 ਪ੍ਰਧਾਨ

ਹਾਲਾਂਕਿ ਇਸ ਦੌਰਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸ ਆਈ ਟੀ ਨੂੰ ਵੀ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਸੀ ਕਿ ਇਸ ਮਾਮਲੇ 'ਚ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਕਿਓਂ ਸ਼ਾਮਿਲ ਕੀਤਾ ਗਿਆ ਹੈ , ਐਸ ਆਈ ਟੀ ਨੂੰ ਆਪਣੀ ਜਾਂਚ ਦਾ ਦਾਇਰਾ ਵਧਾਉਂਦੇ ਹੋਏ ,ਕਾਂਗਰਸ ਅਤੇ ਆਪ ਨੂੰ ਈ ਇਸ ਚ ਸ਼ਾਮਿਲ ਕਰਨਾ ਚਾਹੀਦਾ ਹੈ , ਤਾਂ ਜੋ ਨਿਰਪੱਖ ਜਾਂਚ ਹੋ ਸਕੇ।

Related Post