ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ

By  Shanker Badra January 9th 2020 04:45 PM

ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ:ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ 1992-93 'ਚ ਕੀਤੇ ਗਏ ਫਰਜ਼ੀ ਐਨਕਾਊਂਟਰ ਮਾਮਲੇ 'ਚ ਛੇ ਪੁਲਿਸ ਮੁਲਾਜ਼ਮਾਂ ਨੂੰ ਮੋਹਾਲੀ ਦੀਸੀਬੀਆਈ ਕੋਰਟ ਨੇ ਸਜ਼ਾ ਸੁਣਾਈ ਹੈ, ਜਦਕਿ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਹੈ। ਉਸ ਸਮੇਂ ਭੇਤ ਭਰੀ ਹਾਲਤ ’ਚ ਗ਼ਾਇਬ ਹੋਣ ਵਾਲਿਆਂ ’ਚ ਪੰਜਾਬ ਪੁਲਿਸ ਦਾ ਕਾਂਸਟੇਬਲ ਬਲਵਿੰਦਰ ਸਿੰਘ ਵੀ ਸ਼ਾਮਲ ਸੀ।

Six policemen convicted in fake Encounter case of 6 members of a family, three acquitted ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ

ਮਿਲੀ ਜਾਣਕਾਰੀ ਅਨੁਸਾਰ ਅੱਤਵਾਦ ਦੇ ਦੌਰ 'ਚ ਕਾਰ ਸੇਵਕ ਬਾਬਾ ਚਰਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਫਰਜ਼ੀ ਪੁਲਿਸ ਮੁਕਾਬਲੇ 'ਚ ਮਾਰ ਦੇਣ 'ਤੇ ਲਾਸ਼ਾਂ ਨੂੰ ਹਰੀਕੇ ਪਤਨ ਦਰਿਆ 'ਚ ਰੁੜਨ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਛੇ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ, ਜਦਕਿ ਤਿੰਨ ਨੂੰ ਸਬੂਤਾਂ ਦੇ ਆਧਾਰ 'ਤੇ ਬਰੀ ਕਰ ਦਿੱਤਾ ਗਿਆ ਹੈ।

Six policemen convicted in fake Encounter case of 6 members of a family, three acquitted ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ

ਇਸ ਮਾਮਲੇ ਵਿੱਚ ਅਦਾਲਤ ਨੇ ਇੰਸਪੈਕਟਰ ਸੂਬਾ ਸਿੰਘ, ਏਐੱਸਆਈ ਸੂਬਾ ਸਿੰਘ, ਹੌਲਦਾਰ ਲੱਖਾ ਸਿੰਘ, ਸਬ–ਇੰਸਪੈਕਟਰ ਬਿਕਰਮਜੀਤ ਸਿੰਘ, ਸਬ–ਇੰਸਪੈਕਟਰ ਸੁਖਦੇਵ ਸਿੰਘ ਤੇ ਸਬ–ਇੰਸਪੈਕਟਰ ਸੁਖਦੇਵ ਰਾਜ ਜੋਸ਼ੀ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਕਸ਼ਮੀਰ ਸਿੰਘ ਤੇ ਸਬ–ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ।

Six policemen convicted in fake Encounter case of 6 members of a family, three acquitted ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਜੀ ਐਨਕਾਊਂਟਰ ਵਿੱਚ ਕਤਲ ਦੇ ਦੋਸ਼ੀ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਕੇਸ ਮਾਮਲੇ 'ਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਇਸ ਬਾਰੇ 'ਚ ਸਟੇਟਸ ਰਿਪੋਰਟ ਵੀ ਤਲਬ ਕਰ ਲਈ ਹੈ।

Six policemen convicted in fake Encounter case of 6 members of a family, three acquitted ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਫਰਜ਼ੀ ਐਨਕਾਊਂਟਰ ਕਰਨ ਦੇ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ , ਤਿੰਨ ਬਰੀ

ਪਟੀਸ਼ਨ ਦਾਖਲ ਕਰਦੇ ਹੋਏ ਮ੍ਰਿਤਕ ਮੁਖਤਿਆਰ ਸਿੰਘ ਦੇ ਪਿਤਾ ਹਰਭਜਨ ਸਿੰਘ ਨੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦਿੱਤੇ ਜਾਣ ਨੂੰ ਹਾਈ ਕੋਰਟ ਵਿੱਚ ਚੁਣੋਤੀ ਦਿੱਤੀ ਹੈ।ਪਟੀਸ਼ਨਕਰਤਾ ਨੇ ਕਿਹਾ ਕਿ 1992 ਵਿੱਚ ਏਐਸਆਈ ਹਰਭਜਨ ਸਿੰਘ , ਐਸਆਈ ਅਜੀਤ ਅਤੇ ਇੰਸਪੈਕਟਰ ਅਮਰੀਕ ਸਿੰਘ ਨੇ ਉਨ੍ਹਾਂ ਦੇ ਬੇਟੇ ਦੀ ਫਰਜੀ ਐਨਕਾਊਂਟਰ ਵਿੱਚ ਹੱਤਿਆ ਕੀਤੀ ਸੀ।

-PTCNews

Related Post