ਫ਼ਾਜ਼ਿਲਕਾ ਵਿਖੇ ਸੱਪ ਦੇ ਡੰਗਣ ਨਾਲ 11 ਸਾਲਾਂ ਮਾਸੂਮ ਬੱਚੇ ਦੀ ਹੋਈ ਮੌਤ:

By  Shanker Badra June 27th 2020 03:32 PM

ਫ਼ਾਜ਼ਿਲਕਾ ਵਿਖੇ ਸੱਪ ਦੇ ਡੰਗਣ ਨਾਲ 11 ਸਾਲਾਂ ਮਾਸੂਮ ਬੱਚੇ ਦੀ ਹੋਈ ਮੌਤ:ਜਲਾਲਾਬਾਦ : ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਰਾਮ ਸਿੰਘ ਵਾਲੀ ਭੈਣੀ 'ਚ ਇਕ 11 ਸਾਲਾਂ ਮਾਸੂਮ ਬੱਚੇ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੱਚੇ ਦੀ ਪਛਾਣ ਮੁਨੀਸ਼ ਸਿੰਘ ਪਿੰਡ ਰਾਮ ਸਿੰਘ ਵਾਲੀ ਭੈਣੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਮੁਨੀਸ਼ ਸਿੰਘ ਆਪਣੇ ਪਿਤਾ ਦੇ ਨਾਲ ਖੇਤ 'ਚ ਗਿਆ ਸੀ। ਇਸ ਦੌਰਾਨ ਉਸ ਨੂੰ ਇਕ ਜ਼ਹਿਰੀਲੇ ਸੱਪ ਨੇ ਮੱਥੇ 'ਤੇ ਡੰਗ ਮਾਰ ਦਿਤਾ।

ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਜਾ ਰਿਹਾ ਸੀ, ਕਿ ਉਸ ਨੇ ਰਸਤੇ 'ਚ ਹੀ ਦਮ ਤੋੜ ਦਿਤਾ ਹੈ। ਹਸਪਤਾਲ ਪੁੱਜਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਹੈ।

-PTCNews

Related Post