ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

By  Shanker Badra May 11th 2018 05:18 PM

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ:ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।social media guru nanak dev SGPCਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇੰਟਰਨੈੱਟ ਵਿਭਾਗ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅਜਿਹਾ ਕਰਨ ਵਾਲਾ ਕੌਣ ਹੈ।social media guru nanak dev SGPCਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹੇ ਲੋਕਾਂ ’ਤੇ ਨਜ਼ਰ ਰੱਖੀ ਜਾਵੇ, ਜੋ ਧਾਰਮਿਕ ਭਾਵਨਾਵਾਂ ਭੜਕਾ ਕੇ ਸੂਬੇ ਦੀ ਅਮਨ-ਸ਼ਾਂਤੀ ਖ਼ਰਾਬ ਕਰਨਾ ਚਾਹੁੰਦੇ ਹਨ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ‘ਦਾ ਟੋਪ ਟੈਨਜ਼ ਡਾਟ ਕਾਮ’ ਨਾਂ ਦੀ ਵੈੱਬਸਾਈਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੁਨਿਆਵੀ ਲੋਕਾਂ ਦੀ ਸੂਚੀ ਵਿਚ ਸ਼ਾਮਲ ਕਰਕੇ ਮਹਾਨ ਵਿਅਕਤੀ ਦੀ ਚੋਣ ਕਰਨ ਲਈ ਵੋਟਿੰਗ ਕਰਵਾਉਣਾ ਠੀਕ ਨਹੀਂ ਹੈ।social media guru nanak dev SGPCਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਡਿਆਈ ਨੂੰ ਘੱਟ ਕਰਨ ਦਾ ਯਤਨ ਕਰਨ ਵਾਲੀ ਇਸ ਵੈੱਬਸਾਈਟ ਦੇ ਸੰਚਾਲਕਾਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਨਾਲ ਵੀ ਰਾਬਤਾ ਕੀਤਾ ਜਾਵੇਗਾ। -PTCNews

Related Post