ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ ਖਿਲਾਫ ਪੋਸਟਾਂ ਪਾਉਣ ਵਾਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ

By  Shanker Badra September 12th 2018 01:58 PM -- Updated: September 12th 2018 02:03 PM

ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ ਖਿਲਾਫ ਪੋਸਟਾਂ ਪਾਉਣ ਵਾਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ:ਬੀਤੇ ਕੁੱਝ ਦਿੱਨਾਂ ਤੋਂ ਫੇਸਬੁੱਕ ’ਤੇ ‘ਕੱਬਾ ਚਮਾਰ’ ਨਾਂ ਦੇ ਇੱਕ ਖਾਤੇ ਰਾਹੀਂ ਸਿੱਖ ਗੁਰੂ ਸਾਹਿਬਾਨ ਅਤੇ ਸਤਿਕਾਰਤ ਸਿੱਖ ਸ਼ਖਸੀਅਤਾਂ ਨੂੰ ਮਜਾਕ ਦਾ ਪਾਤਰ ਬਣਾਇਆ ਜਾ ਰਿਹਾ ਹੈ,ਜਿਸ ਦੀਆਂ ਤਸਵੀਰਾਂ ਵਾਇਰਲ ਹੋਣ ਕਾਰਨ ਸਿੱਖ ਜਗਤ ਵਿਚ ਭਾਰੀ ਰੋਸ ਤੇ ਰੋਹ ਹੈ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਨੇ ਡੀਜੀਪੀ ਨੂੰ ਕਿਹਾ ਹੈ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ।ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿਚ ਜਾਣ ਦਾ ਫੈਸਲਾ ਵੀ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਅਜਿਹੇ ਲੋਕਾਂ ਨੂੰ ਨਕੇਲ ਪਾਉਣ ਵਿਚ ਪੰਜਾਬ ਸਰਕਾਰ ਬਿਲਕੁਲ ਹੀ ਅਸਫਲ ਰਹੀ ਹੈ।ਭਾਈ ਲੌਂਗੋਵਾਲ ਕੇ ਆਖਿਆ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨਾਲ ਸਰਕਾਰ ਦੀ ਨਰਮੀ ਚੰਗੀ ਨਹੀਂ ਹੈ ਅਤੇ ਇਸ ਸਬੰਧੀ ਸਰਕਾਰ ਦੇ ਅਵੇਸਲੇਪਨ ਨਾਲ ਪੰਜਾਬ ਦਾ ਮਾਹੌਲ ਵਿਗੜ ਰਿਹਾ ਹੈ।

-PTCNews

Related Post