ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

By  Shanker Badra February 4th 2021 03:56 PM

ਜੰਮੂ ਕਸ਼ਮੀਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਭਾਰਤੀ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਲਕਸ਼ਮਣ ਰਾਜਸਥਾਨ ਦੇ ਜੋਧਪੁਰ ਦਾ ਵਸਨੀਕ ਅਤੇ ਸ਼ਹੀਦ ਹੋਣ ਵਾਲਾ ਚੌਥਾ ਸਿਪਾਹੀ ਹੈ।

Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

ਦਰਅਸਲ 'ਚ ਪਾਕਿਸਤਾਨੀ ਫੌਜ ਨੇ ਰਾਜੌਰੀ ਜ਼ਿਲੇ ਦੇ ਸੁੰਦਰਬਾਨੀ ਸੈਕਟਰ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਭਾਰਤੀ ਜਵਾਨਾਂ ਨੇ ਦੁਸ਼ਮਣ ਦੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ।

Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

ਇਸ ਗੋਲੀਬਾਰੀ ਵਿੱਚ ਲਕਸ਼ਮਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ ਸੀ।ਲਕਸ਼ਮਣ ਇਕ ਬਹਾਦਰ, ਬਹੁਤ ਪ੍ਰੇਰਿਤ ਅਤੇ ਵਧੀਆ ਸਿਪਾਹੀ ਸਨ।

Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ

ਰਾਸ਼ਟਰ ਉਨ੍ਹਾਂ ਦੀ ਉੱਤਮ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਸਦਾ ਉਨ੍ਹਾਂ ਦਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਜਨਵਰੀ ਵਿਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਗੋਲੀਬਾਰੀ ਵਿਚ ਤਿੰਨ ਫੌਜ ਦੇ ਜਵਾਨ ਮਾਰੇ ਗਏ ਸਨ।

-PTCNews

Related Post