ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

By  Shanker Badra April 24th 2021 02:47 PM

ਮੋਹਾਲੀ : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅੱਜ ਸਵੇਰੇ ਅਚਾਨਕਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਆਕਸੀਜਨ ਦੀ ਘਾਟ ਕਾਰਨ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹ ICU ਵਿਚ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ

Som Parkash Health deteriorates due to shortage of oxygen , admitted at Fortis Hospital, Mohali ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

ਦਰਅਸਲ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੁਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਸਨ, ਜਿਸ ਕਾਰਨ ਉਹ ਆਪਣੇ ਘਰ 'ਚ ਹੀ ਕੁਆਰੰਟੀਨ ਹੋ ਗਏ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸਮਾਜ ਸੇਵਕਾ ਅਨੀਤਾ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ,ਨੇ ਵੀ ਆਪਣੇ ਆਪ ਨੂੰ ਘਰ ਵਿਚ ਹੀ ਕੁਆਰੰਟੀਨ ਕਰ ਲਿਆ ਸੀ।

Som Parkash Health deteriorates due to shortage of oxygen , admitted at Fortis Hospital, Mohali ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

ਭਾਰਤ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦੇ ਕਈ ਸੂਬਿਆਂ ਵਿਚ ਆਕਸੀਜਨ ਦੀ ਕਮੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕੋਰੋਨਾ ਨਾਲ ਮਰੀਜ਼ਾਂ ਦੀ ਗਿਣਤੀ ਏਨੀ ਵੱਧ ਗਈ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਬੈੱਡ ਨਹੀਂ ਮਿਲ ਰਹੇ।

Som Parkash Health deteriorates due to shortage of oxygen , admitted at Fortis Hospital, Mohali ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਸਵੇਰੇ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ 'ਚ ਆਕਸੀਜਨ ਦੀ ਕਮੀ ਕਾਰਨ 20 ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 200 ਮਰੀਜ਼ਾਂ ਦੀ ਜਾਨ ਦਾਅ 'ਤੇ ਲੱਗੀ ਹੋਈ ਹੈ।

-PTCNews

Related Post