ਹਥਿਆਰਾਂ ਲੈ ਕੇ ਧਾਰਮਿਕ ਸਮਾਗਮ 'ਚ ਦਾਖਲ ਹੋਏ ਕੁਝ ਅਣਪਛਾਤੇ ਲੋਕ, ਵੀਡੀਓ ਆਈ ਸਾਹਮਣੇ

By  Riya Bawa September 7th 2022 08:30 AM -- Updated: September 7th 2022 08:44 AM

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਕੁਝ ਨੌਜਵਾਨਾਂ ਨੇ ਰਾਤ ਸਮੇਂ ਧਾਰਮਿਕ ਸਮਾਗਮ ਵਿੱਚ ਦਾਖਲ ਹੋ ਕੇ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ। ਸਮਾਗਮ ਵਿੱਚ ਸ਼ਰੇਆਮ ਤੇਜ਼ਧਾਰ ਹਥਿਆਰਾਂ ਨੂੰ ਲਹਿਰਾਉਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਮਾਗਮ ਵਿੱਚ ਹਫੜਾ-ਦਫੜੀ ਮੱਚ ਗਈ। ਇਹ ਘਟਨਾ ਭੋਲਾ ਕਲੋਨੀ ਵਿੱਚ ਵਾਪਰੀ ਹੈ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਨੌਜਵਾਨ ਸਮਾਗਮ 'ਚ ਦਾਖਲ ਹੁੰਦੇ ਹਨ ਅਤੇ ਇਕ ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹਨ।

ਜਾਣਕਾਰੀ ਦਿੰਦੇ ਹੋਏ ਮੁਕੇਸ਼ ਖੁਰਾਣਾ ਨੇ ਦੱਸਿਆ ਕਿ ਮਾਤਾ ਦਾ ਜਾਗਰਣ ਕਰਵਾਇਆ ਸੀ ਜਿਸ ਦੌਰਾਨ ਕੁਝ ਸ਼ਰਾਰਤੀ ਅਨਸਰ ਇਲਾਕੇ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਲੱਗੇ। ਇਹ ਘਟਨਾ ਪੁਲਿਸ ਚੌਕੀ ਤੋਂ 100 ਕਦਮਾਂ ਦੀ ਦੂਰੀ ’ਤੇ ਵਾਪਰੀ ਹੈ। ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ldh

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਾਰਤੀ ਅਨਸਰਾਂ ਨੇ ਸਮਾਗਮ ਵਿੱਚ ਮਾਹੌਲ ਖ਼ਰਾਬ ਕੀਤਾ ਹੈ। ਹੁਣ ਫਿਰ ਉਹੀ ਲੋਕਾਂ ਨੇ ਜਾਗਰਣ ਵਿੱਚ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ldh

ਇਹ ਵੀ ਪੜ੍ਹੋ: Punjab Excise Policy: ਪੰਜਾਬ ਦੇ ਐਕਸਾਈਜ ਕਮਿਸ਼ਨਰ ਵਰੁਣ ਰਿਜੁਜਮ ਦੇ ਘਰ ED ਨੇ ਮਾਰੀ ਰੇਡ, ਜਾਣੋ ਕਿਉਂ?

ਜਾਗਰਣ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਦੋਸ਼ੀਆਂ ਖਿਲਾਫ਼ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕਲੱਬ ਦੇ ਮੈਂਬਰਾਂ ਦਾ ਗਹਿਣਾ ਮੋਬਾਇਲ ਚੋਰੀ ਕਰਨ ਤੇ ਝਗੜਾ ਹੋਇਆ ਸੀ।

(ਨਵੀਨ ਸ਼ਰਮਾ ਦੀ ਰਿਪੋਰਟ)

-PTC News

Related Post