Sonali Phogat Case: ਗੋਆ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

By  Riya Bawa August 28th 2022 08:10 AM -- Updated: August 28th 2022 08:13 AM

Sonali Phogat Case: ਗੋਆ ਪੁਲਿਸ ਨੂੰ ਟਿਕਟੋਕ ਸਟਾਰ ਅਤੇ ਬੀਜੇਪੀ ਨੇਤਾ ਸੋਨਾਲੀ ਫੋਗਾਟ ਦੇ ਮੌਤ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਅੰਜੁਨਾ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਸੋਨਾਲੀ ਫੋਗਾਟ ਕੇਸ ਵਿੱਚ ਹੁਣ ਤੱਕ ਕੁੱਲ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫੜੇ ਗਏ ਨਸ਼ਾ ਤਸਕਰ ਦੀ ਪਛਾਣ ਰਾਮਾ ਵਜੋਂ ਹੋਈ ਹੈ। ਇਸ ਮਾਮਲੇ ਦੇ ਇੱਕ ਹੋਰ ਮੁਲਜ਼ਮ ਸੁਧੀਰ ਸਾਂਗਵਾਨ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਸ਼ਾ ਤਸਕਰ ਰਾਮਾ ਦੀ ਗ੍ਰਿਫਤਾਰੀ ਸੰਭਵ ਹੋ ਗਈ ਹੈ।

Goa Police register murder case in Sonali Phogat death

ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਕਰਲੀਜ਼ ਰੈਸਟੋਰੈਂਟ ਦੇ ਵਾਸ਼ਰੂਮ ਵਿੱਚੋਂ ਨਸ਼ੀਲੇ ਪਦਾਰਥ ਮਿਲੇ ਹਨ। ਸੋਨਾਲੀ ਫੋਗਾਟ ਨੂੰ ਮੌਤ ਤੋਂ ਪਹਿਲਾਂ ਇਹ ਦਵਾਈਆਂ ਦਿੱਤੀਆਂ ਗਈਆਂ ਸਨ। ਇਹ Methamphetamine ਨਾਮਕ ਦਵਾਈ ਹੈ। ਹੁਣ ਤੱਕ ਦੀ ਜਾਂਚ 'ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੱਤ ਪ੍ਰਸਾਦ ਗੋਂਕਰ ਵੱਲੋਂ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਸੀ। ਉਹ ਹੋਟਲ ਗ੍ਰੈਂਡ ਲਿਓਨੀ ਰਿਜ਼ੋਰਟ ਵਿੱਚ ਰੂਮ ਬੁਆਏ ਵਜੋਂ ਕੰਮ ਕਰਦਾ ਹੈ। ਸੋਨਾਲੀ ਫੋਗਾਟ ਅੰਜੁਨਾ 'ਚ ਬਣੇ ਇਸ ਰਿਜ਼ੋਰਟ 'ਚ ਰੁਕੀ।

PTC News-Latest Punjabi news

ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 22 (ਬੀ), 29 ਅਤੇ 25 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਕਰਲੀਜ਼ ਰੈਸਟੋਰੈਂਟ ਦੇ ਮਾਲਕਾਂ ਐਡਵਿਨ ਨੂਨਸ ਅਤੇ ਦੱਤਾਪ੍ਰਸਾਦ ਗੋਂਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਅਤੇ ਹੋਰ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Asia Cup 2022: ਅੱਜ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਮੈਚ ਦੀ ਪੂਰੀ DETAIL

ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ 'ਚ ਪਹਿਲਾਂ ਦਿਲ ਦਾ ਦੌਰਾ ਪੈਣ ਦੀ ਗੱਲ ਸਾਹਮਣੇ ਆਈ, ਫਿਰ ਸੋਨਾਲੀ ਦੇ ਪਰਿਵਾਰ ਨੇ ਸੁਧੀਰ 'ਤੇ ਸ਼ੱਕ ਪ੍ਰਗਟਾਇਆ ਅਤੇ ਹੁਣ ਗੋਆ ਪੁਲਿਸ ਡਰੱਗ ਥਿਊਰੀ ਦੇ ਐਂਗਲ 'ਤੇ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਮਾਮਲੇ 'ਚ ਸੋਨਾਲੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਇਹ ਮਾਮਲਾ ਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਵਰਗਾ ਹੋਵੇ।

-PTC News

Related Post