ਸੋਨਾਲੀ ਫੋਗਾਟ ਮੌਤ ਮਾਮਲਾ: ਗੋਆ ਪੁਲਿਸ ਦੀ ਵੱਡੀ ਕਾਰਵਾਈ, ਕਲੱਬ ਮਾਲਕ ਗ੍ਰਿਫ਼ਤਾਰ

By  Riya Bawa August 27th 2022 11:02 AM -- Updated: August 27th 2022 11:06 AM

Sonali Phogat Murder: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਲੱਬ ਦੇ ਬਾਥਰੂਮ ਵਿੱਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਗੋਆ ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਸੋਨਾਲੀ ਫੋਗਾਟ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਗਏ ਸਨ।

Sonali Phogat

ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਫੋਗਾਟ ਦੇ ਪੀਏ ਸੁਧੀਰ ਸਾਂਗਵਾਨ, ਕਰਲੀ ਕਲੱਬ ਦੇ ਮਾਲਕ ਸੁਖਵਿੰਦਰ ਸਿੰਘ ਅਤੇ ਇੱਕ ਨਸ਼ਾ ਤਸਕਰ ਪੁਲੀਸ ਦੀ ਗ੍ਰਿਫ਼ਤ ਵਿੱਚ ਹਨ। ਪਰਿਵਾਰਕ ਮੈਂਬਰ ਪਹਿਲਾਂ ਹੀ ਸੁਧੀਰ 'ਤੇ ਕਤਲ ਦੇ ਇਲਜ਼ਾਮ ਲਗਾ ਚੁੱਕੇ ਹਨ, ਹੁਣ ਪੁਲਿਸ ਜਾਂਚ 'ਚ ਕੁਝ ਹੈਰਾਨ ਕਰਨ ਵਾਲੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ: ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ ਦਿਨੇਸ਼ ਬੱਸੀ ਦੀ ਸਿਹਤ ਹੋਈ ਢਿੱਲੀ, ਜਾਂਚ ਲਈ ਲਿਆਂਦਾ ਗਿਆ ਹਸਪਤਾਲ

ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੇ ਇੱਕ ਸੀਸੀਟੀਵੀ ਫੁਟੇਜ ਜ਼ਬਤ ਕੀਤੀ ਹੈ, ਜਿਸ ਵਿੱਚ ਸੁਧੀਰ ਸੋਨਾਲੀ ਨੂੰ ਬੋਤਲ ਵਿੱਚੋਂ ਕੁਝ ਦਿੰਦੇ ਹੋਏ ਦਿਖਾਈ ਦੇ ਰਿਹਾ ਹੈ ਪਰ ਟਿਕ ਟਾਕ ਸਟਾਰ ਸੋਨਾਲੀ ਉਸ ਨੂੰ ਵਾਰ-ਵਾਰ ਰੋਕ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸੋਨਾਲੀ ਖੁਦ ਵੀ ਚੱਲਣ-ਫਿਰਨ 'ਚ ਅਸਮਰੱਥ ਹੈ। ਉਸ ਦਾ ਦੋਸਤ ਸੁਧੀਰ ਉਸ ਨੂੰ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਸੋਨਾਲੀ ਹੁੱਲੜਬਾਜ਼ੀ ਕਰਦੀ ਨਜ਼ਰ ਆ ਰਹੀ ਹੈ। ਵੀਡੀਓਜ਼ ਵਿੱਚ ਉਸਦਾ ਦੂਜਾ ਸਾਥੀ ਸੁਖਵਿੰਦਰ ਵੀ ਨਜ਼ਰ ਆ ਰਿਹਾ ਹੈ।

ਹੁਣ ਪੁਲਿਸ ਨੂੰ ਸ਼ੱਕ ਹੈ ਕਿ ਇਹ ਪਦਾਰਥ MDMA ਡਰੱਗ ਹੈ ਜੋ ਸੋਨਾਲੀ ਨੂੰ ਦਿੱਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਲਈ ਕੈਮੀਕਲ ਟੈਸਟ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਬੀਤੇ ਦਿਨੀ ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਸੀ ਕਿ ਸੋਨਾਲੀ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਕਰਲੀ ਕਲੱਬ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

PTC News-Latest Punjabi news

ਗੌਰਤਲਬ ਹੈ ਕਿ ਗੋਆ ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ 42 ਸਾਲਾ ਸੋਨਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ। ਹਾਲਾਂਕਿ ਸੋਨਾਲੀ ਫੋਗਾਟ ਦੀ ਭੈਣ ਨੇ ਉਸ ਦੀ ਮੌਤ ਨੂੰ ਸਾਜ਼ਿਸ਼ ਕਰਾਰ ਦਿੱਤਾ ਸੀ।

-PTC News

Related Post