Sonali Phogat Murder Case: ਗੋਆ ਸਰਕਾਰ ਦਾ ਵੱਡਾ ਫੈਸਲਾ- ਹੁਣ CBI ਕਰੇਗੀ ਮਾਮਲੇ ਦੀ ਜਾਂਚ

By  Riya Bawa September 12th 2022 01:40 PM -- Updated: September 12th 2022 01:44 PM

Sonali Phogat death case: ਭਾਜਪਾ ਆਗੂ ਅਤੇ ਟਿਕ-ਟਾਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ ਸੀਬੀਆਈ ਜਾਂਚ ਦੀ ਮੰਗ ਉੱਠੀ ਸੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸੀਬੀਆਈ ਜਾਂਚ ਲਈ ਹਾਮੀ ਭਰ ਦਿੱਤੀ ਹੈ। ਗੋਆ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਹੁਣ ਸੀਬੀਆਈ ਨੂੰ ਸੌਂਪੀ ਜਾਵੇਗੀ। Sonali Phogat Death: BJP leader and actor Sonali Phogat dies of heart attack in Goa | बीजेपी नेत्री सोनाली फोगाट का निधन, ये बताई जा रही मौत की वजह | PTC News ਕੁਝ ਦਿਨ ਪਹਿਲਾਂ ਸੋਨਾਲੀ ਫੋਗਾਟ ਦੀ ਮੌਤ ਦੀ ਸੀਬੀਆਈ (CBI) ਜਾਂਚ ਲਈ ਖਾਪ ਪੰਚਾਇਤ ਬੁਲਾਈ ਗਈ ਸੀ। ਖਾਪ ਵਿੱਚ ਫੈਸਲਾ ਹੋਇਆ ਕਿ ਇਸ ਦੀ ਜਾਂਚ ਸੀਬੀਆਈ ਨੂੰ ਦਿੱਤੀ ਜਾਵੇ। ਸੂਬਾ ਸਰਕਾਰ ਨੇ ਇਸ ਮਾਮਲੇ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਫੋਗਾਟ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਐਤਵਾਰ ਨੂੰ ਮੰਗ ਕੀਤੀ ਸੀ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਇਹ ਵੀ ਪੜ੍ਹੋ: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਟਿੱਕਟੋਕ ਤੋਂ ਪ੍ਰਸਿੱਧੀ ਪ੍ਰਾਪਤ ਕਰਨ ਵਾਲੀ ਫੋਗਾਟ ਨੂੰ ਗੋਆ ਪਹੁੰਚਣ ਤੋਂ ਇੱਕ ਦਿਨ ਬਾਅਦ 23 ਅਗਸਤ ਨੂੰ ਉੱਤਰੀ ਗੋਆ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਮ੍ਰਿਤਕ ਲਿਆਂਦਾ ਗਿਆ ਸੀ। ਗੋਆ ਪੁਲਿਸ ਹੁਣ ਤੱਕ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੁਧੀਰ ਸਾਂਗਵਾਨ, ਇੱਕ ਹੋਰ ਸਾਥੀ ਸੁਖਵਿੰਦਰ ਸਿੰਘ ਅਤੇ ਤਿੰਨ ਹੋਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। Excise policy case: CBI issues look out circular against eight accused ਕਰੀਬ ਦੋ ਹਫ਼ਤੇ ਪਹਿਲਾਂ ਹਰਿਆਣਾ ਸਰਕਾਰ ਨੇ ਗੋਆ ਸਰਕਾਰ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਫੋਗਾਟ ਦੀ ਮੌਤ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਰਨ ਦੀ ਬੇਨਤੀ ਕੀਤੀ ਸੀ। ਹਰਿਆਣਾ ਸਰਕਾਰ ਨੇ ਇਹ ਕਦਮ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਫੋਗਾਟ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਭਰੋਸਾ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਹੈ। ਦੱਸ ਦੇਈਏ ਕਿ 23 ਅਗਸਤ ਨੂੰ ਸੋਨਾਲੀ ਫੋਗਾਟ ਦੀ ਗੋਆ ਵਿੱਚ ਮੌਤ ਹੋ ਗਈ ਸੀ। ਹਾਲਾਂਕਿ ਸ਼ੁਰੂਆਤ 'ਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਸੀ ਪਰ ਬਾਅਦ 'ਚ ਪੋਸਟਮਾਰਟਮ ਰਿਪੋਰਟ 'ਚ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਜਿਸ ਤੋਂ ਬਾਅਦ ਗੋਆ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਭਾਜਪਾ ਆਗੂ ਦੇ ਪੀਏ ਸੁਧੀਰ ਸਾਂਗਵਾਨ ਅਤੇ ਉਸ ਦੇ ਦੋਸਤ ਸੁਖਵਿੰਦਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। -PTC News

Related Post