ਸੋਨੀਆ ਗਾਂਧੀ ਨੇ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗੇ ਅਸਤੀਫ਼ੇ

By  Pardeep Singh March 15th 2022 07:34 PM -- Updated: March 15th 2022 07:52 PM

ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਰਣਦੀਪ ਸਿੰਘ ਸੁਰਜੇਵਾਲਾ ਨੇ ਕੁਝ ਸਮਾਂ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਗਿਆ ਹੈ ਕਿ ਨਵਜੋਤ ਸਿੱਧੂ ਸਮੇਤ ਇਨ੍ਹਾਂ ਪੰਜ ਰਾਜਾਂ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਦੇ ਸੂਬਾ ਕਾਂਗਰਸ ਪ੍ਰਧਾਨਾਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਲਈ ਕਿਹਾ ਗਿਆ ਹੈ।

ਇਸ ਲਈ ਦਿੱਤਾ ਗਿਆ ਸੀ ਕਿ ਇਨ੍ਹਾਂ ਪੰਜ ਰਾਜਾਂ ਵਿੱਚ ਪਾਰਟੀ ਸੰਗਠਨ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇ। ਸਪੱਸ਼ਟ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਲਈ ਇਨ੍ਹਾਂ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਉੱਤਰਾਖੰਡ ਕਾਂਗਰਸ ਦੇ ਪ੍ਰਧਾਨ ਗਣੇਸ਼ ਗੋਦਿਆਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੈਂ ਅੱਜ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ:SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਪਟਿਆਲਾ 'ਚ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

-PTC News

Related Post