ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲ ਕਰੇਗੀ ਮੀਟਿੰਗ  

By  Shanker Badra May 6th 2021 03:51 PM -- Updated: May 6th 2021 03:53 PM

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ’ਤੇ ਚਰਚਾ ਕਰਨ ਲਈ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਇਕ ਬੈਠਕ ਕਰੇਗੀ। [caption id="attachment_495357" align="aligncenter" width="300"]Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਨਾਲ-ਨਾਲ ਸੰਸਦ ਮੈਂਬਰਾਂ ਵੱਲੋਂ ਆਪਣੇ ਸੰਸਦੀ ਹਲਕੇ ਵਿੱਚ ਕੀਤੇ ਕੰਮ ਅਤੇ ਟੀਕਾਕਰਣ ਦੀ ਰਿਪੋਰਟ ਮੰਗੀ ਜਾਵੇਗੀ। ਉਸ ਤੋਂ ਪਹਿਲਾਂ ਵੀ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। [caption id="attachment_495356" align="aligncenter" width="300"]Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ[/caption] ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋ ਕਈ ਵਾਰ ਭਾਰਤ ਸਰਕਾਰ ’ਤੇ ਕੋਰੋਨਾ ਦੀ ਸਥਿਤੀ ਕੰਟਰੋਲ ਨਾ ਕਰ ਪਾਉਣ ਦਾ ਵੀ ਦੋਸ਼ ਲਗਾਇਆ ਜਾ ਚੁੱਕਾ ਹੈ। ਪਾਰਟੀ ਨੇਤਾ ਰਾਹੁਲ ਗਾਂਧੀ ਵੱਲੋ ਸੋਸ਼ਲ ਮੀਡੀਆ ’ਤੇ ਕਈ ਵਾਰ ਕੋਰੋਨਾ ਨੂੰ ਲੈ ਕੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। [caption id="attachment_495355" align="aligncenter" width="300"]Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ[/caption] ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ    ਦੱਸ ਦਈਏ ਕਿ ਦੇਸ਼ ’ਚ ਅੱਜ ਵੀ ਕੋਰੋਨਾ ਮਾਮਲਿਆਂ ਦਾ ਰਿਕਾਰਡ ਟੁੱਟਾ ਹੈ। ਭਾਰਤ ’ਚ ਪਿਛਲੇ 24 ਘੰਟਿਆਂ ’ਚ 4,12,262 ਨਵੇਂ ਮਾਮਲੇ ਆਏ ਤੇ 3,980 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਹੁਣ ਤਕ ਦੇਸ਼ ਦੇ ਕੁੱਲ ਸੰਕ੍ਰਮਿਤਾਂ ਦਾ ਅੰਕੜਾ 2,10,77,410 ਹੋ ਗਿਆ ਹੈ ਤੇ ਕੁੱਲ ਮਰਨ ਵਾਲਿਆਂ ਦੀ ਗਿਣਤੀ 2,30,168 ਹੋ ਗਈ ਹੈ। -PTCNews

Related Post