ਕੋਰੋਨਾ ਪਾਜ਼ੇਟਿਵ ਹੋਣ ਕਾਰਨ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀ

By  Ravinder Singh June 8th 2022 08:20 AM

ਨਵੀਂ ਦਿੱਲੀ : ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਕਾਰਨ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕੋਰੇਟ ਸਾਹਮਣੇ ਪੇਸ਼ ਨਹੀਂ ਹੋਵੇਗੀ। ਸੂਤਰਾਂ ਅਨੁਸਾਰ ਈਡੀ ਨੂੰ ਹੋਰ ਤਰੀਕ ਦੇਣ ਦੀ ਬੇਨਤੀ ਕੀਤੀ ਗਈ ਹੈ। ਈਡੀ ਹੁਣ ਇਸ ਸਬੰਧੀ ਨਵੀਂ ਤਾਰੀਕ ਦਾ ਐਲਾਨ ਕਰੇਗੀ ਅਤੇ ਸੋਨੀਆ ਗਾਂਧੀ ਤੋਂ ਇਸ ਸਬੰਧੀ ਪੁੱਛਗਿੱਛ ਕਰੇਗੀ।

ਕੋਰੋਨਾ ਪਾਜ਼ੇਟਿਵ ਹੋਣ ਕਾਰਨ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀ1 ਜੂਨ ਨੂੰ ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਇਆ ਅਤੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕਾਂਗਰਸ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਸੀ ਕਿ ਦੋਵੇਂ ਨੇਤਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।

ਕੋਰੋਨਾ ਪਾਜ਼ੇਟਿਵ ਹੋਣ ਕਾਰਨ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀਹਾਲਾਂਕਿ 3 ਜੂਨ ਨੂੰ ਸੋਨੀਆ ਗਾਂਧੀ ਦੇ ਕੋਰੋਨਾ ਵਾਇਰਸ ਦੇ ਲਪੇਟ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਸੀ। ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ। ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਲਿਆ ਸੀ ਪਰ ਵਿਦੇਸ਼ 'ਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ। ਦੇਖਣਾ ਹੋਵੇਗਾ ਕਿ ਈਡੀ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕਦੋਂ ਤਰੀਕ ਦਿੰਦੀ ਹੈ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਵੀ ਬੀਤੇ ਦਿਨ ਕੋਰੋਨਾ ਪਾਜ਼ੇਟਿਵ ਹੋ ਗਏ ਸਨ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਸੀ।

ਇਹ ਵੀ ਪੜ੍ਹੋ : ਅੱਤਵਾਦੀ ਸੰਗਠਨ ਅਲਕਾਇਦਾ ਨੇ ਭਾਰਤ 'ਚ ਆਤਮਘਾਤੀ ਹਮਲੇ ਦੀ ਦਿੱਤੀ ਧਮਕੀ

Related Post