ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption]
ਅਦਾਕਾਰਾ ਸੋਨੀਆ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਹੈ।
[caption id="attachment_490418" align="aligncenter"]
ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption]
ਅਦਾਕਾਰਾ ਸੋਨੀਆ ਮਾਨ ਆਪਣੇ ਪਿਤਾ ਸ਼ਹੀਦ ਬਲਦੇਵ ਸਿੰਘ ਮਾਨ ਦੀ ਯਾਦ ਵਿੱਚ ਅੱਜ ਪਿੰਡ ਕੁੱਕੜਵਾਲਾ ਵਿੱਚ ਵਿਸ਼ਾਲ ਕਿਸਾਨ ਰੈਲੀ ਕਰ ਰਹੀ ਹੈ। ਇਸ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਇਲਾਵਾ ਕਈ ਕਲਾਕਾਰ ਵੀ ਇਸ ਕਿਸਾਨ ਰੈਲੀ ਵਿੱਚ ਸ਼ਿਰਕਤ ਕਰਨਗੇ।
[caption id="attachment_490417" align="aligncenter"]
ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption]
ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਕੂੜਾ ਸੁੱਟਣ ਵਾਲੀ ਗੱਡੀ 'ਚ ਲਿਜਾਇਆ ਗਿਆ
ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣਾ ਗਿਆ ਹੈ। ਇਸ ਲਈ ਲੋਕ ਇਸ ਅੰਦੋਲਨ ਵਿਚ ਜਿੱਤ ਹਾਸਿਲ ਕਰਨਗੇ। ਸੋਨੀਆ ਨੇ ਕਿਹਾ ਕਿ ਸਰਕਾਰ ਗਲਤ ਪ੍ਰਚਾਰ ਕਰ ਰਹੀ ਹੈ ਕਿ ਇਸ ਅੰਦੋਲਨ ਵਿਚ ਘੁਸਕਰ ਖਾਲਿਸਤਾਨੀ ਆਪਣੇ ਰਾਜਨੀਤਿਕ ਅਤੇ ਨਿੱਜੀ ਹਿੱਤ ਪੂਰੇ ਕਰਨ ਵਿੱਚ ਲੱਗੇ ਹੋਏ ਹਨ।