ਦਿੱਲੀ ਸਰਕਾਰ ਨੇ ਸੋਨੂੰ ਸੂਦ ਨੂੰ ਐਲਾਨਿਆ 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ

By  Riya Bawa August 27th 2021 01:54 PM -- Updated: August 27th 2021 02:16 PM

ਨਵੀਂ ਦਿੱਲੀ: ਬਾਲੀਵੁੱਡ ਐਕਟਰ ਤੇ ਕੋਰੋਨਾ ਦੌਰਾਨ ਲੋਕਾਂ ਦੇ ਮਸੀਹਾ ਬਣ ਕੇ ਉੱਭਰੇ ਸੋਨੂੰ ਸੂਦ ਨੇ ਅੱਜ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਸੀਐਮ ਕੇਜਰੀਵਾਲ ਤੇ ਸੋਨੂੰ ਸੂਦ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੀਐਮ ਕੇਜਰੀਵਾਲ ਨੇ ਸੋਨੂੰ ਸੂਦ ਨੂੰ 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ।

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਸੋਨੂੰ ਸੂਦ ਨੂੰ ਇਸ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਐਲਾਨ ਦਿੱਤਾ। ਦੂਜੇ ਪਾਸੇ ਸੋਨੂੰ ਸੂਦ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਲੱਖਾਂ ਵਿਦਿਆਰਥੀਆਂ ਨੂੰ ਸਲਾਹ ਦੇਣ ਦਾ ਮੌਕਾ ਦਿੱਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਸੇਧ ਦੇਣ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਸੋਨੂੰ ਸੂਦ ਬੱਚਿਆਂ ਦੇ ਬਿਹਤਰ ਭਵਿੱਖ ਲਈ ਬੱਚਿਆਂ ਦੀ ਅਗਵਾਈ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵੀ ਕੁਝ ਬੱਚਿਆਂ ਦੇ ਸਲਾਹਕਾਰ ਹੋਣਗੇ।

kejriwal

ਸੋਨੂੰ ਸੂਦ ਨੇ ਬ੍ਰਾਂਡ ਅੰਬੈਸਡਰ ਬਣਨ ਤੋਂ ਬਾਅਦ ਕਿਹਾ ਕਿ ਅੱਜ ਦਿੱਲੀ ਸਰਕਾਰ ਨੇ ਦੇਸ਼ ਦੇ ਸਲਾਹਕਾਰ ਲਈ ਪਲੇਟਫਾਰਮ ਨਹੀਂ ਬਣਾਇਆ, ਦੇਸ਼ ਲਈ ਕੁਝ ਕਰਨ ਲਈ ਇੱਕ ਪਲੇਟਫਾਰਮ ਬਣਾਇਆ ਹੈ। ਜੇ ਤੁਸੀਂ ਇੱਕ ਵੀ ਬੱਚੇ ਨੂੰ ਦਿਸ਼ਾ ਦੇ ਸਕਦੇ ਹੋ, ਤਾਂ ਦੇਸ਼ ਲਈ ਇਸ ਤੋਂ ਵੱਡਾ ਹੋਰ ਕੋਈ ਯੋਗਦਾਨ ਨਹੀਂ ਹੋਵੇਗਾ।"

-PTC News

Related Post