ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਘਰ ਪੁੱਜਾ ਕੋਰੋਨਾ ਵਾਇਰਸ, ਪੜ੍ਹੋ ਪੂਰੀ ਖ਼ਬਰ

By  Shanker Badra July 16th 2020 02:13 PM

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਘਰ ਪੁੱਜਾ ਕੋਰੋਨਾ ਵਾਇਰਸ, ਪੜ੍ਹੋ ਪੂਰੀ ਖ਼ਬਰ:ਕੋਲਕਾਤਾ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਬਾਲੀਵੁੱਡ ਤੋਂ ਬਾਅਦ ਹੁਣ ਖੇਡ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਹਸਤੀਆਂ ਦੇ ਘਰ ਤੱਕ ਕੋਰੋਨਾ ਪਹੁੰਚ ਚੁੱਕਾ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੈਪਟਨ ਅਤੇ ਬੀਸੀਸੀਆਈ ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਦੇ ਘਰ ਵੀ ਕੋਰੋਨਾ ਨੇ ਦਸਤਕ ਦਿੱਤੀ ਹੈ।

ਉਨਾਂ ਦੇ ਵੱਡੇ ਭਰਾ ਅਤੇ ਬੰਗਾਲ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਸਨੇਹਾਸ਼ੀਸ਼ ਗਾਂਗੁਲੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਬੰਗਾਲ ਕ੍ਰਿਕਟ ਐਸੋਸੀਏਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਨੇਹਾਸ਼ੀਸ਼ ਗਾਂਗੁਲੀ ਨੂੰ ਪਿਛਲੇ ਕਈ ਦਿਨਾਂ ਤੋਂ ਬੁਖਾਰ ਆ ਰਿਹਾ ਸੀ। ਇਸ ਦੇ ਚਲਦਿਆਂ ਉਨਾਂ ਦਾ ਕੋਰੋਨਾ ਟੈਸਟ ਲਈ ਸੈਂਪਲ ਲਿਆ ਗਿਆ ਸੀ ਅਤੇ ਬੁੱਧਵਾਰ ਨੂੰ ਉਨਾਂ ਦੀ ਕੋਵਿਡ-19 ਟੈਸਟ ਰਿਪੋਰਟ ਪੌਜ਼ੀਟਿਵ ਆ ਗਈ ਹੈ।

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਘਰ ਪੁੱਜਾ ਕੋਰੋਨਾ ਵਾਇਰਸ, ਪੜ੍ਹੋ ਪੂਰੀ ਖ਼ਬਰ

ਜਿਸ ਤੋਂ ਬਾਅਦ ਉਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਸੌਰਵ ਗਾਂਗੁਲੀ ਘਰ 'ਚ ਹੀ ਕੁਆਰੰਟੀਨ ਹੋ ਗਏ ਹਨ। ਗੌਰਤਲਬ ਹੈ ਕਿ ਪਿਛਲੇ ਮਹੀਨੇ ਸਨੇਹਾਸ਼ੀਸ਼ ਦੀ ਪਤਨੀ ਤੇ ਉਨ੍ਹਾਂ ਦੇ ਸੱਸ-ਸਹੁਰਾ ਵੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ। ਉਸ ਸਮੇਂ ਤੋਂ ਸਨੇਹਾਸ਼ੀਸ਼ ਮੋਮਿਨਪੁਰ ਸਥਿਤ ਆਪਣੇ ਘਰ ਪੈਤਰਕ ਨਿਵਾਸ 'ਚ ਆ ਕੇ ਰਹਿ ਰਹੇ ਸਨ, ਜਿੱਥੇ ਸੌਰਵ ਵੀ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ।

ਜ਼ਿਕਰਯੋਗ ਹੈ ਕਿ ਸੌਰਵ ਗਾਂਗੁਲੀ ਤੇ ਉਨ੍ਹਾਂ ਦਾ ਭਰਾ ਸਨੇਹਾਸ਼ੀਸ਼ ਗਾਂਗੁਲੀ ਇਕ ਹੀ ਘਰ 'ਚ ਅਲੱਗ-ਅਲੱਗ ਮੰਜ਼ਿਲਾਂ 'ਚ ਰਹਿੰਦੇ ਸਨ। ਹਾਲਾਂਕਿ ਇਸ ਤੋਂ ਪਹਿਲਾਂ ਜੂਨ 'ਚ ਸਨੇਹਾਸ਼ੀਸ਼ ਦੇ ਕੋਰੋਨਾ ਪਾਜ਼ੀਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਪਰ ਉਦੋਂ ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀਆਂ ਖ਼ਬਰਾਂ ਗ਼ਲਤ ਸਾਬਿਤ ਹੋਈਆਂ ਸਨ। ਹਾਲਾਂਕਿ ਇਸ ਵਾਰ ਸਨੇਹਾਸ਼ੀਸ਼ ਗਾਂਗੁਲੀ ਦਾ ਕੋਵਿਡ-19 ਟੈਸਟ ਪਾਜ਼ੀਟਿਵਆਇਆ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਹੋਣਾ ਪਿਆ ਹੈ।

-PTCNews

Related Post