ਸਪੀਕਰ ਵੱਲੋਂ ਸੁਖਪਾਲ ਖਹਿਰਾ ਦਾ ਅਸਤੀਫਾ ਮਨਜ਼ੂਰ

By  Riya Bawa October 19th 2021 06:33 PM -- Updated: October 19th 2021 06:37 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜਕੇ ਵਿਧਾਨ ਸਭਾ ਦੀਆਂ ਬਰੂਹਾਂ ਟੱਪਣ ਵਾਲੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਖਹਿਰਾ ਨੇ ਇਹ ਅਸਤੀਫਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ 25 ਅਪ੍ਰੈਲ 2019 ਨੂੰ ਦਿੱਤਾ ਸੀ।

Issue of ED raid at MLA Sukhpal Khaira's house raised in Punjab Vidhan Sabha

ਉਸ ਸਮੇਂ ਉਨ੍ਹਾਂ ਆਖਿਆ ਸੀ ਕਿ ਕੇਜਰੀਵਾਲ ਨੇ ਪਹਿਲਾਂ 26 ਜੁਲਾਈ 2018 ਨੂੰ ਉਨ੍ਹਾਂ ਨੂੰ ਨੇਤਾ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਅਤੇ ਫਿਰ 3 ਨਵੰਬਰ 2018 ਨੂੰ ਉਨ੍ਹਾਂ ਨੂੰ ਅਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਸਸਪੈਂਡ ਕੀਤਾ ਗਿਆ, ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਮਿਲੀ, ਹਾਲਾਂਕਿ ਪਾਰਟੀ ਵੱਲੋਂ ਕੋਈ ਲਿਖਤੀ ਸੂਚਨਾ ਨਹੀਂ ਦਿੱਤੀ ਗਈ।

The issue of ED raid at MLA Sukhpal Khaira's house was raised in Punjab Vidhan Sabha while some MLAs demanded resolution condemning it.

ਦੱਸ ਦੇਈਏ ਕਿ ਖਹਿਰਾ ਨੇ ਆਮ ਆਦਮੀ ਪਾਰਟੀ ਛੱਡਣ ਤੇ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਵਿਧਾਇਕੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਜੋ ਕਾਫੀ ਸਮੇਂ ਤੋਂ ਮਨਜ਼ੂਰੀ ਲਈ ਸਪੀਕਰ ਕੋਲ ਪਿਆ ਸੀ ਜਿਸ ਨੂੰ ਹੁਣ ਮਨਜ਼ੂਰ ਕਰ ਲਿਆ ਗਿਆ ਹੈ।

Dr. Daljit Singh Cheema Statement On Sukhpal Khaira Resignation

Related Post