ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ

By  Shanker Badra October 20th 2020 10:18 AM -- Updated: October 20th 2020 10:21 AM

ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ,ਜਿਸ ਦਾ ਅੱਜ ਆਖ਼ਰੀ ਦਿਨ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਅੱਜ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਦਨ ਤੇ ਅੰਦਰ ਤੇ ਬਾਹਰ ਦੋਵੇਂ ਥਾਵਾਂ 'ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। [caption id="attachment_441687" align="aligncenter" width="700"]Special Session: SAD Protest before Special Session of Punjab Vidhan Sabha ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ[/caption] ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਨੂੰ ਸਾੜ ਕੇ ਰੋਸ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ। [caption id="attachment_441689" align="aligncenter" width="700"]Special Session: SAD Protest before Special Session of Punjab Vidhan Sabha ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ[/caption] ਇਸ ਦੌਰਾਨ ਵਿਰੋਧੀ ਧਿਰਾਂ ਦਾ ਇਲਜ਼ਾਮ ਹੈ ਕਿ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਅਜੇ ਤੱਕ ਨਹੀਂ ਮਿਲੀਆਂ। ਵਿਰੋਧੀ ਧਿਰਾਂ ਪੇਸ਼ ਕੀਤੇ ਜਾਣ ਵਾਲੇ ਬਿੱਲ ਦਾ ਖਰੜਾ ਜਨਤਕ ਨਾ ਕੀਤੇ ਜਾਣ ਤੇ ਨਾਰਾਜ਼ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਅਤੇ ਕੇਂਦਰ ਸਰਕਾਰ ਵੱਲੋਂ ਮਿਲ ਕੇ ਫਿਕਸ ਮੈਚ ਖੇਡਿਆ ਜਾ ਰਿਹਾ ਹੈ। [caption id="attachment_441688" align="aligncenter" width="700"]Special Session: SAD Protest before Special Session of Punjab Vidhan Sabha ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ[/caption] ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ੍ਹ ਗਿਆ ਸੀ ਅਤੇ ਸਦਨ ਦੀ ਕਾਰਵਾਈ ਸਿਰਫ 35 ਮਿੰਟ ਹੀ ਚੱਲ ਸਕੀ ਸੀ। ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗਲੇ ਦਿਨ ਲਈ ਮੁਲਤਵੀ ਕਰ ਦਿੱਤੀ ਸੀ।ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵਿਧਾਨ ਸਭਾ 'ਚ ਹੰਗਾਮਾ ਵੀ ਕੀਤਾ ਗਿਆ ਸੀ।ਅੱਜ ਵਿਧਾਨ ਸਭਾ 'ਚ ਖੇਤੀ ਸਬੰਧੀ ਨਵਾਂ ਬਿੱਲ ਪੇਸ਼ ਕੀਤਾ ਜਾਵੇਗਾ -PTCNews

Related Post