ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

By  Shanker Badra November 11th 2019 09:01 AM -- Updated: November 11th 2019 09:02 AM

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ:ਲੁਧਿਆਣਾ :  ਪੰਜਾਬ ਅੰਦਰ ਹੈਰੋਇਨ ਬਰਾਮਦ ਕਰਨ ਦੇ ਹਰ ਰੋਜ਼ ਅਨੇਕਾਂ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ,ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸਪੈਸ਼ਲ ਟਾਸਕ ਫੋਰਸ  ਲੁਧਿਆਣਾ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ 75 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਤਰਨਜੀਤ ਸਿੰਘ ਮਿੰਕੂ ਪੁੱਤਰ ਦਵਿੰਦਰ ਸਿੰਘ ਵਾਸੀ ਜਨਤਾ ਨਗਰ, ਧੂਰੀ (ਸੰਗਰੂਰ )ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

Special Task Force Ludhiana Team Drug Smuggler heroin Including Arrested ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰਹੈਰੋਇਨ ਸਮੇਤ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਐੱਸਟੀਐੱਫ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਦੁੱਗਰੀ ਇਲਾਕੇ ਵਿਚ ਇਕ ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਦੋਂ ਐੱਸਟੀਐੱਫ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੁੱਗਰੀ ਦੇ ਕੋਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ।

Special Task Force Ludhiana Team Drug Smuggler heroin Including Arrested ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰ ਨੂੰਹੈਰੋਇਨ ਸਮੇਤ ਕੀਤਾ ਕਾਬੂ

ਇਸ ਦੌਰਾਨ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 75 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਦੋਸ਼ੀ ਤਰਨਜੀਤ ਸਿੰਘ ਪਹਿਲਾਂ ਡੀਜੇ. ਦਾ ਕੰਮ ਕਰਦਾ ਸੀ ਤੇ ਬਾਅਦ ਵਿਚ ਹੈਰੋਇਨ ਸਮੱਗਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ। ਦੋਸ਼ੀ 'ਤੇ ਪਹਿਲਾਂ ਵੀ ਚੋਰੀ ਦਾ ਕੇਸ ਦਰਜ ਹੈ ,ਜਿਸ ਵਿਚ ਉਹ ਜ਼ਮਾਨਤ 'ਤੇ ਬਾਹਰ ਆਇਆ ਹੈ।

-PTCNews

Related Post