ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਦਿੱਤਾ ਵੱਡਾ ਤੋਹਫ਼ਾ ,ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਫਲਾਈਟ ਸ਼ੂਰੂ

By  Shanker Badra January 2nd 2019 11:41 AM -- Updated: January 2nd 2019 12:49 PM

ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਦਿੱਤਾ ਵੱਡਾ ਤੋਹਫ਼ਾ ,ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਫਲਾਈਟ ਸ਼ੂਰੂ:ਅੰਮ੍ਰਿਤਸਰ : ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੱਤਾ ਹੈ।ਸਪਾਇਸ ਜੈੱਟ ਵੱਲੋਂ ਅੰਮ੍ਰਿਤਸਰ ਤੋਂ ਦੇਹਰਾਦੂਨ ਨੂੰ ਸਿੱਧੀ ਫਲਾਈਟ ਜਲਦ ਸ਼ੂਰੂ ਕੀਤੀ ਜਾ ਰਹੀ ਹੈ।

SpiceJet Punjabis gift Amritsar to Dehradun Flight Start
ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਦਿੱਤਾ ਵੱਡਾ ਤੋਹਫ਼ਾ ,ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਫਲਾਈਟ ਸ਼ੂਰੂ

ਜਿਸ ਨਾਲ ਦੇਹਰਾਦੂਨ ਨੋਵਾਂ ਘਰੇਲੂ ਅਤੇ 17ਵਾਂ ਹਵਾਈ ਅੱਡਾ ਬਣਿਆ ਜੋ ਕਿ ਹੁਣ ਸਿੱਧਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਗਿਆ ਹੈ।

SpiceJet Punjabis gift Amritsar to Dehradun Flight Start
ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਦਿੱਤਾ ਵੱਡਾ ਤੋਹਫ਼ਾ ,ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਫਲਾਈਟ ਸ਼ੂਰੂ

ਸਪਾਇਸ ਜੈੱਟ ਵੱਲੋਂ ਇਹ ਉਡਾਣ 20 ਜਨਵਰੀ 2019 ਤੋਂ ਸ਼ੁਰੂ ਹੋਣ ਜਾ ਰਹੀ ਹੈ ਤੇ ਇਸ ਦੀ ਬੁਕਿੰਗ ਸਪਾਈਸ ਜੈੱਟ ਦੀ ਵੈਬਸਾਈਟ 'ਤੇ ਸ਼ੁਰੂ ਹੋ ਗਈ ਹੈ।

SpiceJet Punjabis gift Amritsar to Dehradun Flight Start
ਸਪਾਈਸਜੈਟ ਨੇ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਦਿੱਤਾ ਵੱਡਾ ਤੋਹਫ਼ਾ ,ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਫਲਾਈਟ ਸ਼ੂਰੂ

ਜਾਣਕਾਰੀ ਅਨੁਸਾਰ ਇਹ ਉਡਾਣ ਦੇਹਰਾਦੂਨ ਤੋਂ ਦੁਪਹਿਰੇ 11 ਵੱਜ ਕੇ 55 ਮਿੰਟ 'ਤੇ ਉੜੇਗੀ ਜੋ ਕਿ ਸਿਰਫ 40 ਮਿੰਟਾਂ ਵਿਚ 12 ਵੱਜ ਕੇ 35 ਮਿੰਟ 'ਤੇ ਅੰਮ੍ਰਿਤਸਰ ਪੁੱਜੇਗੀ।ਇਹ ਫਿਰ ਦੁਪਹਿਰ 12 ਵੱਜ ਕੇ 55 ਮਿੰਟ ਤੇ ਵਾਪਸ ਦੇਹਰਾਦੂਨ ਲਈ ਰਵਾਨਾ ਹੋਵੇਗੀ ਅਤੇ 1 ਵੱਜ ਕੇ 35 ਮਿੰਟ ਤੇ ਦੇਹਰਾਦੂਨ ਪੁੱਜ ਜਾਵੇਗੀ।ਸਪਾਇਸ ਜੈਟ ਵਲੋਂ ਇਸ ਉਡਾਣ ਲਈ 78 ਸਵਾਰੀਆਂ ਦਾ ਬੰਬਾਰਡੀਅਰ ਕੰਪਨੀ ਦਾ ਜਹਾਜ਼ ਵਰਤਿਆ ਜਾਏਗਾ।

-PTCNews

Related Post