ਰਾਣਾ ਗੁਰਮੀਤ ਸੋਢੀ ਪੰਜਾਬ ਦੇ ਖਿਡਾਰੀਆਂ ਨਾਲ 18 ਜੂਨ ਨੂੰ ਕਰਨਗੇ ਮੁਲਾਕਾਤ

By  Jagroop Kaur June 16th 2021 06:55 PM

ਪੰਜਾਬ ਸਰਕਾਰ ਨੇ ਟੋਕੀਓ ਉਲੰਪਿਕਸ ਵਿੱਚ ਭਾਗ ਲੈਣ ਜਾ ਰਹੇ ਸੂਬੇ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ 18 ਜੂਨ, 2021 ਨੂੰ ਉਨ੍ਹਾਂ ਨਾਲ ਰੂ-ਬਰੂ ਪ੍ਰੋਗਰਾਮ ਉਲੀਕਿਆ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ।

Read More : ਪੰਜਾਬ ‘ਚ ਕੋਰੋਨਾ ਦੇ ਇੰਨੇ ਨਵੇਂ ਮਾਮਲੇ, 38 ਲੋਕਾਂ ਦੀ ਗਈ…

ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਹ ਸਮਾਗਮ ਵਰਚੂਅਲ ਤੌਰ ਉਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਉਲੰਪਿਕਸ ਲਈ ਕੁਆਲੀਫਾਈ ਕਰ ਚੁੱਕੇ 25 ਖਿਡਾਰੀ ਅਤੇ ਉਨ੍ਹਾਂ ਦੇ ਮਾਪੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।Rana Sodhi directs to open Punjab stadiums for national and international players

Read More : ਦੋਸਤਾਂ ਨਾਲ ਗਏ ਨੌਜਵਾਨ ਦੀ ਨਹਿਰ ਚੋਂ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ...

ਖਰਬੰਦਾ ਨੇ ਦੱਸਿਆ ਕਿ ਰਾਜ ਭਰ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਦਫ਼ਤਰਾਂ ਵਿੱਚ ਵੀਡੀਓ ਕਾਨਫਰੰਸਿੰਗ ਲਈ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਉਲੰਪਿਕਸ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਨੂੰ ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਵਿੱਚ ਕੋਈ ਘਾਟ ਨਾ ਆਉਣ ਦੇਣ ਅਤੇ ਲੋੜ ਪੈਣ ਉਤੇ ਮੁੱਖ ਦਫ਼ਤਰ ਨੂੰ ਜਾਣਕਾਰੀ ਦੇ ਕੇ ਖਿਡਾਰੀਆਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ।

Related Post