ਜ਼ਹਿਰੀਲੀ ਸ਼ਰਾਬ ਮਾਮਲਾ : ਕੈਪਟਨ ਵੱਲੋਂ ਪੀੜਤਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

By  Shanker Badra August 7th 2020 12:49 PM

ਜ਼ਹਿਰੀਲੀ ਸ਼ਰਾਬ ਮਾਮਲਾ : ਕੈਪਟਨ ਵੱਲੋਂ ਪੀੜਤਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ:ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਹੋਏ ਹਨ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।

ਜ਼ਹਿਰੀਲੀ ਸ਼ਰਾਬ ਮਾਮਲਾ : ਕੈਪਟਨ ਵੱਲੋਂ ਪੀੜਤਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਝਾਂ ਕੀਤਾ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ 'ਚ ਵਾਧਾ ਕਰ ਦਿੱਤਾ ਹੈ ਪਹਿਲਾਂ ਸਰਕਾਰ ਵੱਲੋਂ 2-2 ਲੱਖ ਦੀ ਮਦਦ ਦਾ ਐਲਾਨ ਕੀਤਾ ਸੀ ਪਰ ਜੋ ਕਿ ਹੁਣ 5 ਲੱਖ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਹਰ ਘਰ ਵਿਚ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤ ਪਰਿਵਾਰਾਂ ਨੂੰ ਇਨਸਾਫ ਜ਼ਰੂਰ ਮਿਲੇਗਾ ਅਤੇ ਜਾਂਚ 'ਚ ਜੋ ਵੀ ਦੋਸ਼ੀ ਹੋਇਆ ਬਖਸ਼ਿਆ ਨਹੀਂ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਦਾ ਵੀ ਨਾਂਅ ਲੈਣਾਂ ਉਚਿੱਤ ਨਹੀਂ।

ਜ਼ਹਿਰੀਲੀ ਸ਼ਰਾਬ ਮਾਮਲਾ : ਕੈਪਟਨ ਵੱਲੋਂ ਪੀੜਤਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਦੱਸ ਦੇਈਏ ਕਿ ਪੰਜਾਬ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ 'ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ 121 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਪੁੱਜੇ ਹਨ।

-PTCNews

Related Post