ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸੰਗਤ ਨੂੰ ਨਸ਼ਿਆਂ ਖਿਲਾਫ ਕੀਤੀ ਅਪੀਲ

By  Shanker Badra July 13th 2018 05:00 PM -- Updated: July 13th 2018 05:07 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸੰਗਤ ਨੂੰ ਨਸ਼ਿਆਂ ਖਿਲਾਫ ਕੀਤੀ ਅਪੀਲ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤ ਨੂੰ ਨਸ਼ਿਆਂ ਖਿਲਾਫ ਅਪੀਲ ਕੀਤੀ ਹੈ।ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਪ੍ਰੈਸ ਕਾਨਫੰਰਸ ਕਰਕੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਰਹਿਤ ਮਰਿਆਦਾ ਤਹਿਤ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ।ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਮਹਾਨ ਗੁਰੂ ਸਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਨਸ਼ਿਆਂ ਦੀ ਬੀਮਾਰੀ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਹੈ।

ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਲਿਖੀ ਸੀ।ਮੁੱਖ ਮੰਤਰੀ ਨੇ ਲਿਖਿਆ ਸੀ ਕਿ ਪੰਜਾਬ ਰਾਜ ਦੀ ਵਸੋਂ ਦੇ ਵੱਡੇ ਹਿੱਸੇ ਨੂੰ ਕਈ ਵਰਿਆਂ ਤੋਂ ਨਸ਼ਿਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ।ਸਿੱਖ ਪਰਿਵਾਰਾਂ ਦੇ ਬਹੁਤ ਸਾਰੇ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ।ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਇਹ ਸਮੱਸਿਆ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜੋ ਪੂਰੀ ਤਰਾਂ ਸਿੱਖ ਰਹੁ-ਰੀਤਾਂ ਦੇ ਖਿਲਾਫ਼ ਹੈ।

-PTCNews

Related Post