ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ

By  Shanker Badra October 30th 2018 11:37 AM -- Updated: October 30th 2018 11:53 AM

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ:ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੇਵਾ ਸੰਭਾਲ ਲਈ ਹੈ।ਜਿਸ ਦੇ ਲਈ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੇਵਾ ਸੰਭਾਲਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਅਕਾਲੀ ਜਥਿਆਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਏ ਸਨ।

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ,ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ, ਮਨਜੀਤ ਸਿੰਘ ਜੀ ਕੇ, ਅਵਤਾਰ ਸਿੰਘ ਹਿੱਤ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਮੌਜੂਦ ਸਨ।

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੰਘ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਰਾਤਰਪੁਰ ਦਾ ਲਾਂਘਾ ਖੋਲਣ ਲਈ ਉਪਰਾਲੇ ਕੀਤੇ ਜਾਣਗੇ।ਜਿਸ ਦੇ ਲਈ ਵਿਦਵਾਨਾਂ ਦੀ ਕਮੇਟੀ ਬਣਾ ਕੇ ਸਮੂਹ ਮਸਲਿਆਂ ਸਬੰਧੀ ਵਿਚਾਰ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਆਜ਼ਾਦ ਤੇ ਸੁਣਤੰਤਰ ਸ਼ੋਚ ਨੂੰ ਕਾਇਮ ਰੱਖਣ ਦਾ ਯਤਨ ਕੀਤਾ ਜਾਵੇਗਾ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੋਬਾਈਲ ਬੰਦ ਕਰਕੇ ਰੋਜ਼ਾਨਾ 10 ਮਿੰਟ ਮੂਲਮੰਤਰ ਦਾ ਜਾਪ ਕੀਤਾ ਜਾਵੇ।

-PTCNews

Related Post