ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

By  Riya Bawa June 20th 2022 02:58 PM -- Updated: June 20th 2022 03:02 PM

ਅੰਮ੍ਰਿਤਸਰ: ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ।

ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸੇਵਾ ਦਾ ਵੱਡਾ ਮਹੱਤਵ ਹੈ।

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ’ਤੇ ਨਿਸ਼ਕਾਮ ਭਾਵਨਾ ਨਾਲ ਕੀਤੀ ਸੇਵਾ ਵਿਅਰਥ ਨਹੀਂ ਜਾਂਦੀ। ਉਨ੍ਹਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਨਿਭਾਅ ਰਹੇ ਮੁਲਾਜਮਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਦੀਆਂ ਪਰੰਪਰਾਵਾਂ ਮਾਨਵਤਾ ਦੇ ਭਲੇ ਅਨੁਕੂਲ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ,  ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਸੁਲੱਖਣ ਸਿੰਘ ਭੰਗਾਲੀ, ਮੈਨੇਜਰ  ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ,  ਸੁਖਰਾਜ ਸਿੰਘ, ਇੰਚਾਰਜ ਗੁਰਚਰਨ ਸਿੰਘ ਕੁਹਾਲਾ,  ਬਲਵਿੰਦਰ ਸਿੰਘ ਖੈਰਾਬਾਦ,  ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ,  ਗੁਰਪ੍ਰੀਤ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ,  ਪਰਮਜੀਤ ਸਿੰਘ,  ਨਿਸ਼ਾਨ ਸਿੰਘ, ਸਤਨਾਮ ਸਿੰਘ ਰਿਆੜ, ਅਕਾਊਂਟੈਂਟ ਉਪਕਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।

-PTC News

Related Post