ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ  

By  Shanker Badra June 4th 2021 01:06 PM

ਅੰਮ੍ਰਿਤਸਰ : ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।

Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਇਸ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।

Sri Akhand Path Sahib start at Sri Akal Takht Sahib on the anniversary of Operation Blue Star ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ

ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਦੂਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ। ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ।

-PTCNews

Related Post