Coronavirus: SGPC ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ

By  Shanker Badra March 17th 2020 04:36 PM

Coronavirus: SGPC ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਚੀਨ ‘ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਦੁਨੀਆ ਭਰ ‘ਚ ਆਪਣੀ ਦਹਿਸ਼ਤ ਫੈਲਾ ਰੱਖੀ ਹੈ। ਦੁਨੀਆ ਭਰ 'ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ।

Sri Akhand Path Sahib Started by SGPC at Manji Sahib Diwan Hall at Golden Temple Amritsar Coronavirus pandemic Coronavirus : SGPC ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ

ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ 'ਚ ਤਿੰਨ ਦਿਨਾਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰ ਦਿੱਤਾ ਗਿਆ ਹੈ। ਪਾਠ ਦਾ ਭੋਗ 19 ਮਾਰਚ ਨੂੰ ਪਾਇਆ ਜਾਵੇਗਾ ਅਤੇ ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ।

Sri Akhand Path Sahib Started by SGPC at Manji Sahib Diwan Hall at Golden Temple Amritsar Coronavirus pandemic Coronavirus : SGPC ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ

ਦੱਸ ਦੇਈਏ ਕਿ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਇਕ ਪ੍ਰੈੱਸ ਬਿਆਨ 'ਚ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ। ਉਨ੍ਹਾਂ ਕਿਹਾ ਸੀ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦਾ ਭਲਾ ਮੰਗਦੀ ਹੈ ਅਤੇ ਵਰਤਮਾਨ ਸੰਕਟ ਤੋਂ ਮਾਨਵਤਾ ਨੂੰ ਬਚਾਉਣ ਲਈ ਅਕਾਲ ਪੁਰਖ ਅੱਗੇ ਸਮੂਹਿਕ ਰੂਪ 'ਚ ਅਰਦਾਸ ਬੇਨਤੀ ਕੀਤੀ ਜਾਵੇਗੀ।

Sri Akhand Path Sahib Started by SGPC at Manji Sahib Diwan Hall at Golden Temple Amritsar Coronavirus pandemic Coronavirus : SGPC ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ

ਉਨ੍ਹਾਂ ਕਿਹਾ ਕਿ ਇਸ ਮਾਹਾਮਾਰੀ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਪ੍ਰੇਰਣਾ ਕਰਨ ਲਈ ਪ੍ਰਵੇਸ਼ ਦੁਆਰਾ 'ਤੇ ਸੇਵਾਦਾਰ ਸਾਵਧਾਨੀ ਵਰਤਨ ਲਈ ਬੇਨਤੀ ਕਰਨਗੇ।

ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ 'ਤੇ ਤੋਲੀਏ ਹਟਾ ਕੇ ਨੈਪਕਿੰਨ ਲਾਜ਼ਮੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਉੱਚੇਚਾ ਧਿਆਨ ਰੱਖਣ ਦੇ ਨਾਲ-ਨਾਲ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

-PTCNews

Related Post