ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ ਸੰਪੰਨ

By  Jashan A November 11th 2019 06:26 PM

ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ ਸੰਪੰਨ,ਸ੍ਰੀ ਅੰਮ੍ਰਿਤਸਰ ਸਾਹਿਬ: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋ ਗਿਆ ਹੈ।

Nagar Kirtanਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਸਾਹਿਬ ਦੇ ਚਰਨਾਂ 'ਚ ਮੱਥਾ ਟੇਕਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਨਗਰ ਕੀਰਤਨ ਵਿੱਚ ਜਿਥੇ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੀਆਂ, ਉਥੇ ਹੀ ਗੁਰੂ ਸਾਹਿਬ ਜੀ ਦੀਆਂ ਲਾਡਲੀਆਂ ਫੌਜਾਂ ਨੇ ਗੱਤਕੇ ਦੇ ਜ਼ੌਹਰ ਦਿਖਾਏ।

ਹੋਰ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਨਗਰ ਕੀਰਤਨ

Nagar Kirtanਇਸ ਦੌਰਾਨ ਥਾਂ-ਥਾਂ 'ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ।

Nagar Kirtanਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਹਰ ਰੋਜ਼ ਲੱਖਾਂ ਦੀ ਤਦਾਦ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

-PTC News

Related Post