ਦਸਤਾਰ ਸਜਾ ਕੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

By  Jashan A November 17th 2019 03:06 PM -- Updated: November 17th 2019 04:16 PM

ਦਸਤਾਰ ਸਜਾ ਕੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ,ਸ੍ਰੀ ਅੰਮ੍ਰਿਤਸਰ ਸਾਹਿਬ: ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Asrਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਇਸ ਦੌਰਾਨ ਉਹਨਾਂ ਨੇ ਗੁਰਬਾਣੀ ਵੀ ਸਰਵਣ ਕੀਤੀ ਅਤੇ ਲੰਗਰ ਹਾਲ 'ਚ ਪੰਗਤ 'ਚ ਬੈਠ ਕੇ ਲੰਗਰ ਵੀ ਛਕਿਆ।

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

https://twitter.com/ANI/status/1196011249823125505?s=20

ਇਸ ਤੋਂ ਬਾਅਦ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ

Asrਮੀਡੀਆ ਨਾਲ ਗੱਲਬਾਤ ਕਰਦਿਆਂ ਟੋਨੀ ਐਬਟ ਨੇ ਕਿਹਾ ਕਿ ਉਹਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਕੂਨ ਮਿਲਿਆ ਹੈ।

-PTC News

Related Post