ਸ੍ਰੀ ਅੰਮ੍ਰਿਤਸਰ ਸਾਹਿਬ 'ਚ "ਭਾਰਤ ਬੰਦ ਦਾ ਅਸਰ", ਪ੍ਰਦਰਸ਼ਨਕਾਰੀਆਂ ਵੱਲੋਂ ਰੇਲਵੇ ਟਰੈਕ ਜਾਮ

By  Jashan A January 8th 2020 12:59 PM -- Updated: January 8th 2020 01:11 PM

ਸ੍ਰੀ ਅੰਮ੍ਰਿਤਸਰ ਸਾਹਿਬ 'ਚ "ਭਾਰਤ ਬੰਦ ਦਾ ਅਸਰ", ਪ੍ਰਦਰਸ਼ਨਕਾਰੀਆਂ ਵੱਲੋਂ ਰੇਲਵੇ ਟਰੈਕ ਜਾਮ,ਸ੍ਰੀ ਅੰਮ੍ਰਿਤਸਰ ਸਾਹਿਬ: ਪੂਰੇ ਦੇਸ਼ ਦੀਆਂ ਵੱਖ-ਵੱਖ ਜੱਥੇਬੰਦੀਆਂ ਅਤੇ ਸੰਗਠਨਾਂ ਵਲੋਂ 'ਭਾਰਤ ਬੰਦ' ਦੇ ਦਿੱਤੇ ਸੱਦੇ ਨੂੰ ਪੰਜਾਬ 'ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Bharat Bandh ਇਸ ਦਾ ਜ਼ਿਆਦਾਤਰ ਅਸਰ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ-ਦਿੱਲੀ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ: CAA 'ਤੇ ਪ੍ਰਦਰਸ਼ਨ: ਜਦੋਂ ਪਰਸ ਨੇ ਬਚਾਈ ਸਿਪਾਹੀ ਦੀ ਜਾਨ, ਜਾਣੋ ਪੂਰਾ ਮਾਮਲਾ Bharat Bandh ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 2 ਵਜੇ ਤੱਕ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ। ਇਸ ਦੌਰਾਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Bharat Bandh ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਕਿਸਾਨਾਂ ਵੱਲੋਂ ਦੁੱਧ, ਸਬਜ਼ੀਆਂ ਅਤੇ ਹੋਰ ਵਸਤੂਆਂ ਦੀ ਸਪਲਾਈ ਠੱਪ ਕੀਤੀ ਗਈ ਹੈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News  

Related Post