ਕੌਮਾਂਤਰੀ ਨਗਰ ਕੀਰਤਨ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

By  Jashan A August 2nd 2019 12:04 PM -- Updated: August 2nd 2019 12:31 PM

ਕੌਮਾਂਤਰੀ ਨਗਰ ਕੀਰਤਨ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ,ਸ੍ਰੀ ਅੰਮ੍ਰਿਤਸਰ ਸਾਹਿਬ: 1 ਅਗਸਤ ਨੂੰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ।

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਮਜੀਠਾ, ਫਤਹਿਗੜ੍ਹ ਚੂੜੀਆ, ਮਾਲੇਵਾਲ ਹੁੰਦੇ ਹੋਇਆ ਅੱਜ ਰਾਤ ਦਾ ਵਿਸ਼ਰਾਮ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕਰੇਗਾ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ 'ਚ ਦਾਖ਼ਲ ਹੋਇਆ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।

-PTC News

Related Post