ਸ੍ਰੀ ਅੰਮ੍ਰਿਤਸਰ ਸਾਹਿਬ: "ਬੰਦੀ ਛੋੜ ਦਿਵਸ" ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਗਿਆ ਰਵਾਇਤੀ ਮਹੱਲਾ (ਤਸਵੀਰਾਂ)

By  Jashan A October 28th 2019 05:52 PM

ਸ੍ਰੀ ਅੰਮ੍ਰਿਤਸਰ ਸਾਹਿਬ: "ਬੰਦੀ ਛੋੜ ਦਿਵਸ" ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਗਿਆ ਰਵਾਇਤੀ ਮਹੱਲਾ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਰਵਾਇਤੀ ਮਹੱਲਾ ਸਜਾਇਆ ਗਿਆ। Asrਸੰਤ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਇਹ ਅਲੌਕਿਕ ਮਹੱਲਾ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਚ ਆਰੰਭ ਹੋਇਆ। ਇਸ ਮਹੱਲੇ 'ਚ ਰਵਾਇਤੀ ਨੀਲੇ ਪੀਲੇ ਬਾਣਿਆਂ ਚ ਸੱਜ ਕੇ ਪੁਰਾਤਨ ਸ਼ਸ਼ਤਰਾਂ ਨਾਲ ਲੈਸ ਹੋ ਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਘੋੜੇ ਹਾਥੀਆਂ ਤੇ ਸਵਾਰ ਹੋ ਕੇ ਸ਼ਾਮਿਲ ਹੋਏ।ਸ਼ਹਿਰ ਦੇ ਵੱਖ ਵੱਖ ਬਜਾਰਾਂ ਚੋ ਹੁੰਦਾ ਹੋਇਆ ਇਹ ਮਹੱਲਾ ਗੁਰਦੁਆਰਾ ਸ਼ਹੀਦਗੰਜ ਰੇਲਵੇ ਕਲੋਨੀ ਪਹੁੰਚਿਆ। Asrਜਿਥੇ ਨਿਹੰਗ ਸਿੰਘਾਂ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਆਰੰਭੀ ਸਿੱਖ ਮਾਰਸ਼ਲ ਘੋੜਸਵਾਰੀ, ਨੇਜੇਬਾਜ਼ੀ, ਤਲਵਾਰਬਾਜ਼ੀ , 2 ਘੋੜਿਆਂ ਤੇ , ਚਾਰ ਘੋੜਿਆਂ ਤੇ ਇਕ ਸਵਾਰ ਅਤੇ ਗੱਤਕੇਬਾਜ਼ੀ ਦੇ ਹਰਤਾਂਗੇਜ ਕਰਤੱਬ ਦਿਖਾਏ ਗਏ।ਜਿਨ੍ਹਾਂ ਨੂੰ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਚ ਪਹੁੰਚੀਆਂ। Asrਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਰਹਿਤ ਹੋ ਕੇ ਬਾਣੀ ਤੇ ਬਾਣੀ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਦੇਸ਼ ਵਿਦੇਸ਼ ਚ ਵਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਗੁਰੂਦੁਆਰਾ ਬੇਰ ਸਾਹਿਬ ਚ ਕੀਤੇ ਜਾਣ ਵਾਲੇ ਸਮਾਗਮਾਂ ਚ ਸ਼ਿਰਕਤ ਕਰਕੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਵੀ ਕੀਤੀ। -PTC News

Related Post