"ਬੰਦੀ ਛੋੜ ਦਿਵਸ" ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ

By  Jashan A October 26th 2019 07:48 PM -- Updated: October 26th 2019 08:00 PM

"ਬੰਦੀ ਛੋੜ ਦਿਵਸ" ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ 'ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਲਿਆਏ ਸਨ।ਉਹਨਾਂ ਦੇ ਇਥੇ ਪਹੁੰਚਣ ਦੀ ਯਾਦ 'ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ, ਜੋ ਹਰ ਸਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

Sri Harmandir Sahib ਇਸ ਵਾਰ ਵੀ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਤੇ ਭਾਵਨਾ ਮਨਾਇਆ ਜਾ ਰਿਹਾ ਹੈ।ਜਿਸ ਨੂੰ ਲੈ ਕੇ ਅੱਜ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਕੀਤੀ ਗਈ ਅਤੇ ਅਲੌਕਿਕ ਦੀਪਮਾਲਾ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ: ਇਸ ਸ਼ਹਿਰ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਮਾਡਲ ਬਣਾਉਣ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਇਹ ਬਿਆਨ

Sri Harmandir Sahib ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਪਹੁੰਚ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ ਤੇ ਮੋਮਬੱਤੀਆਂ ਬਾਲ ਰਹੀਆਂ ਹਨ।

Sri Harmandir Sahib ਤੁਹਾਨੂੰ ਦੱਸ ਦਈਏ ਕਿ ਕੱਲ੍ਹ ਬੰਦੀ ਛੋੜ ਦਿਵਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੀਆਂ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਉਣਗੀਆਂ। ਇਸ ਦੌਰਾਨ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲੇਗਾ।

-PTC News

Related Post