ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

By  Jashan A January 27th 2020 03:29 PM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ,ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

 Birth Anniversary Baba Deep Singh Jiਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।

ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਨਮ ਦਿਹਾੜੇ ਸਬੰਧੀ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬੀਬੀ ਪ੍ਰਭਜੋਤ ਕੌਰ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ,

ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

 Birth Anniversary Baba Deep Singh Jiਭਾਈ ਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਰਜਿੰਦਰਪਾਲ ਸਿੰਘ ਲੁਧਿਆਣਾ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ ਅਤੇ ਭਾਈ ਹਰਵਿੰਦਰ ਸਿੰਘ ਲਿਟਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਹਾਜ਼ਰੀ ਭਰੀ। ਇਸ ਮੌਕੇ ਅੰਮ੍ਰਿਤ ਸੰਚਾਰ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।

 Birth Anniversary Baba Deep Singh Jiਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਵਾ ਸਿੰਘ, ਹਰਜਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ, ਤੇਜਿੰਦਰ ਸਿੰਘ, ਜਗਜੀਤ ਸਿੰਘ ਖ਼ਾਲਸਾ, ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ ਆਦਿ ਮੌਜੂਦ ਸਨ।

-PTC News

Related Post