ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 25 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

By  Jashan A January 24th 2020 05:03 PM

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 25 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।

Baba Deep Singh Ji Nagar Kirtanਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਅੰਮ੍ਰਿਤਸਰ :ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਨੇ ਰੰਗ-ਰੋਗਨ ਦੀ ਸੇਵਾ ਕੀਤੀ ਸ਼ੁਰੂ

ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਸ ਦੇ ਭੋਗ 27 ਜਨਵਰੀ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ।

Baba Deep Singh Ji Nagar Kirtanਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਰਾਤ 7:00 ਵਜੇ ਤੋਂ ਰਾਤ 12:00 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ-ਜਸ ਸਰਵਣ ਕਰਵਾਉਣਗੇ। ਇਸ ਤੋਂ ਇਲਾਵਾ 26 ਤੇ 27 ਜਨਵਰੀ ਨੂੰ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸ. ਦੀਨਪੁਰ ਨੇ ਦੱਸਿਆ ਕਿ 27 ਜਨਵਰੀ ਨੂੰ ਸਵੇਰੇ 9:00 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।

-PTC News

Related Post