ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਪੁਲਿਸ ਤੇ ਬਾਈਕ ਰਾਈਡਰਸ ਨੇ ਨਸ਼ਿਆਂ ਖਿਲਾਫ ਕੱਢੀ ਵਿਸ਼ਾਲ ਰੈਲੀ

By  Jashan A March 24th 2019 12:47 PM

ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਪੁਲਿਸ ਤੇ ਬਾਈਕ ਰਾਈਡਰਸ ਨੇ ਨਸ਼ਿਆਂ ਖਿਲਾਫ ਕੱਢੀ ਵਿਸ਼ਾਲ ਰੈਲੀ,ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਪੰਜਾਬ ਪੁਲਿਸ ਅਤੇ ਬਾਈਕ ਰਾਈਡਰਸ ਨੇ ਸਾਂਝੇ ਤੌਰ 'ਤੇ ਨਸ਼ਿਆਂ ਖਿਲਾਫ ਮੋਟਰਸਾਈਕਲ ਰੈਲੀ ਕੱਢੀ ਗਈ।

ਇਸ ਰੈਲੀ 'ਚ ਐੱਸ.ਟੀ.ਐੱਫ. ਸਟਾਫ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ 'ਰੰਗ ਦੇ ਬਸੰਤੀ' ਨਾਂ ਹੇਠ ਰੈਲੀ ਕੱਢੀ ਗਈ।ਰੈਲੀ ਨੂੰ ਪੁਲਸ ਅਧਿਕਾਰੀਆਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਹੋਰ ਪੜ੍ਹੋ: ਅੰਮ੍ਰਿਤਸਰ ਅਦਾਲਤ ਨੇ ISI ਜਾਸੂਸ ਨੂੰ 19 ਮਾਰਚ ਤੱਕ ਭੇਜਿਆ ਪੁਲਿਸ ਰਿਮਾਂਡ ‘ਤੇ

ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪਹੁੰਚੀ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਦੱਸ ਦੇਈਏ ਕਿ ਥੰਬਰ ਕੈਫੇ ਚੰਡੀਗੜ੍ਹ ਵਲੋਂ 6 ਤੋਂ 7 ਹਜ਼ਾਰ ਰਾਈਡਰ ਅੱਜ 17 ਸ਼ਹਿਰਾਂ 'ਚ ਮੋਟਰਸਾਈਕਲ ਰੈਲੀਆਂ ਕੱਢ ਰਹੇ ਹਨ।

-PTC News

Related Post