ਸ੍ਰੀ ਅੰਮ੍ਰਿਤਸਰ ਸਾਹਿਬ: 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

By  Jashan A June 27th 2019 04:23 PM -- Updated: June 27th 2019 04:27 PM

ਸ੍ਰੀ ਅੰਮ੍ਰਿਤਸਰ ਸਾਹਿਬ: 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਚਮਰੰਗ ਰੋਡ 'ਤੇ ਜਹਾਜਗੜ੍ਹ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਬਣੀਆਂ ਝੁੱਗੀਆਂ 'ਚ ਭਿਆਨਕ ਅੱਗ ਲੱਗ ਗਈ। ਜਿਸ ਦੌਰਾਨ 100 ਦੇ ਕਰੀਬ ਝੁੱਗੀਆਂ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।ਇਸ ਘਟਨਾ ਬਾਰੇ ਜਦੋਂ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਹੋਰ ਪੜ੍ਹੋ:ਛੱਤੀਸਗੜ੍ਹ ਦੇ ਸੁਕਮਾ 'ਚ IED ਧਮਾਕਾ, 2 ਜਵਾਨ ਜ਼ਖਮੀ ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਝੁੱਗੀਆਂ 'ਚ ਬੱਚਿਆਂ ਦੇ ਹੋਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। -PTC News

Related Post