ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ

By  Jashan A June 7th 2019 04:40 PM

ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ,ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਵਿਸ਼ਵ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

asr ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ

ਇਸ ਸਬੰਧ 'ਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਗੁਰੂ ਸਾਹਿਬ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਹੋਰ ਪੜ੍ਹੋ:22 ਅਤੇ 23 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ ਪਟਿਆਲਾ ਵਿਖੇ ਲੱਗੇਗਾ ਰੋਜ਼ਗਾਰ ਮੇਲਾ

asr ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ

ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸੰਗਤਾਂ ਸਵੇਰ ਤੋਂ ਹੋ ਵੱਡੀ ਗਿਣਤੀ 'ਚ ਪਹੁੰਚ ਕੇ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਨੂੰ ਅਕੀਦਤ ਦੇ ਫੁੱਲ ਭੇਂਟ ਕਰ ਰਹੀਆਂ ਹਨ। ਅੱਤ  ਦੀ ਗਰਮੀ ਦੇ ਮੱਦੇਨਜ਼ਰ ਸ਼ਰਧਾਲੂਆਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਤਰਾਂ ਤਰਾਂ ਦੇ ਸਵਾਦੀ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ।

asr ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ

ਸੰਗਤਾਂ ਛਬੀਲਾਂ ਤੋਂ ਨਿੰਬੂ ਪਾਣੀ, ਰੋਹ, ਫਲ ਫਰੂਟ,ਕੋਲਡ ਡਰਿੰਕ, ਜਲ ਜੀਰਾ ਆਦਿ ਛਕ ਕੇ ਗਰਮੀ ਤੋਂ ਰਾਹਤ ਮਹਿਸੂਸ ਕਰ ਰਹੀਆਂ ਹਨ। ਖ਼ਾਸ ਗੱਲ ਇਹ ਹੈ ਕਿ ਜੂਨ ਦਾ ਸਾਰਾ ਮਹੀਨਾ ਹੀ ਗੁਰੂ ਘਰ ਦੇ ਸੇਵਕਾਂ ਵਲੋਂ ਗਰੁ ਨਗਰੀ 'ਚ ਅਨੇਕਾਂ ਥਾਵਾਂ ਤੇ ਇਸੇ ਤਰਾਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਸੰਗਤਾਂ ਨੂੰ ਗਰਮੀ ਤੋਂ ਰਾਹਤ ਪ੍ਰਦਾਨ ਕੀਤੀ ਜਾਂਦੀ ਹੈ।

-PTC News

Related Post