ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

By  Jashan A January 27th 2020 10:44 AM

ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਜਿਸ ਦੌਰਾਨ ਅੱਜ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕੀਤੀ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਉਹਨਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਦਾ ਪੁਲਿਸ 'ਤੇ ਕੋਈ ਕੰਟਰੋਲ ਨਹੀਂ ਹੈ। ਸਾਰੇ ਪੁਲਿਸ ਕਰਮਚਾਰੀ ਕਾਂਗਰਸ ਦੇ ਨੇਤਾਵਾਂ ਦੀ ਅਧੀਨ ਕੰਮ ਕਰ ਰਹੇ ਹਨ।

ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ਾਵਰ 'ਚ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਦੀ ਨਿਖੇਧੀ

ਅਕਾਲੀ ਦਲ ਪ੍ਰਧਾਨ ਨੇ ਸੂਬਾ ਸਰਕਾਰ ਨੂੰ ਘਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਜ਼ਾਨਾ ਖਾਲੀ ਦਾ ਬਹਾਨਾ ਲਗਾ ਕੇ ਆਪਣੀਆਂ ਨਾਕਾਮੀਆਂ ਛੁਪਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਕਦੇ ਵੀ ਖ਼ਜ਼ਾਨਾ ਖਾਲੀ ਦੀ ਗੱਲ ਨਹੀਂ ਕੀਤੀ।

ਅੱਗੇ ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਸਾਥੀ ਪਰਮਜੀਤ ਸਿੰਘ ਸਰਨਾ ਕਾਂਗਰਸ ਦਾ ਨੁਮਾਇੰਦਾ ਹੈ ਤੇ ਦਿੱਲੀ ਚੋਣਾਂ 'ਚ ਸਰਨਾ ਦੀ ਕਾਂਗਰਸ ਨੂੰ ਹਮਾਇਤ ਰਹਿੰਦੀ ਹੈ। ਉਹਨਾਂ ਨੇ ਮਨਜੀਤ ਸਿੰਘ ਜੀ.ਕੇ 'ਤੇ ਵੀ ਤੰਜ ਕਸਦਿਆਂ ਕਿਹਾ ਕਿ ਜੀ.ਕੇ ਨੇ ਦਿੱਲੀ ਕਮੇਟੀ ਦਾ ਪੈਸਾ ਖਾਧਾ ਹੈ।

ਲੋਕ ਸਭਾ ਵਿੱਚ ਸੀਏਏ ਦੇ ਹੱਕ ਵਿੱਚ ਵੋਟ ਪਾਉਣ ਦੇ ਸਵਾਲ 'ਤੇ ਉਹਨਾਂ ਕਿਹਾ ਕਿ ਹਾਂ ਮੈਂ ਵੋਟ ਦਿੱਤੀ ਪਰ ਮੈਂ ਇਸ ਨੂੰ ਭਾਰਤ ਵਿੱਚ ਰਹਿੰਦੇ ਹਜ਼ਾਰਾਂ ਬੁੱਧੀ,ਈਸਾਈ, ਹਿੰਦੂ, ਸਿੱਖਾਂ ਦੇ ਲਈ ਪਾਈ ਸੀ, ਬਾਅਦ ਵਿੱਚ ਮੈਂ ਕਿਹਾ ਸੀ ਕਿ ਅਕਾਲੀ ਦਲ ਸਿਧਾਂਤ ਕੁਝ ਹੋਰ ਹੈ।

-PTC News

Related Post