ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ 'ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ

By  Jashan A February 25th 2019 04:59 PM

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ 'ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ,ਸ੍ਰੀ ਆਨੰਦਪੁਰ ਸਾਹਿਬ: ਅੱਜ ਸ੍ਰੀ ਆਨੰਦਪੁਰ ਸਾਹਿਬ 'ਚ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ 'ਚ 2 ਸੜਕਾਂ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਇਹ ਸੜਕਾਂ 746 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। [caption id="attachment_261361" align="aligncenter" width="300"]nitin gadkari ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ 'ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਇਹਨਾਂ ਪ੍ਰਾਜੈਕਟਾਂ 'ਚ 67.64 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦਾ ਵਿਕਾਸ 581ਕਰੋੜ ਰੁਪਏ ਦੀ ਲਾਗਤ ਨਾਲ ਅਤੇ 165 ਕਰੋੜ ਰੁਪਏ ਦੀ ਲਾਗਤ ਨਾਲ ਫਗਵਾੜਾ ਸ਼ਹਿਰ 'ਚ ਹਾਈਵੇਅ-44 'ਤੇ 2.555 ਕਿਲੋਮੀਟਰ ਲੰਬੀ ਐਲੀਵੇਟੇਡ ਸੰਰਚਨਾ ਅਤੇ ਵਾਹਨਾਂ ਦਾ ਅੰਡਰਪਾਸ ਦਾ ਨਿਰਮਾਣ ਸ਼ਾਮਲ ਹੈ। [caption id="attachment_261362" align="aligncenter" width="300"]nitin gadkari ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ 'ਚ ਦੋ ਸੜਕਾਂ ਦਾ ਰੱਖਿਆ ਨੀਂਹ ਪੱਥਰ[/caption] ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਸੈਰ-ਸਪਾਟਾ, ਸੁਰੱਖਿਅਤ ਯਾਤਰਾ, ਯਾਤਰਾ ਦੇ ਸਮੇਂ 'ਚ ਕਮੀ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਦੇ ਸਾਧਨ ਤੋਂ ਸਥਾਨਕ ਲੋਕਾਂ ਨੂੰ ਫਾਇਦਾ ਹੋਵੇਗਾ। -PTC News

Related Post