ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

By  Jashan A April 7th 2019 12:38 PM

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਦੇ ਲਈ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਤੱਕ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦੇ ਚਰਨਾਂ ਦੇ ਵਿੱਚ ਅਰਦਾਸ ਕੀਤੀ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵਾਹਿਗੁਰੂ ਉਨ੍ਹਾਂ ਨੂੰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਜਿੱਤ ਪ੍ਰਦਾਨ ਕਰੇ। ਪਰ ਤਲਬ ਹੈ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਬਖਸ਼ੀ ਦੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰਖਾਏ ਗਏ ਸਨ।

chandumajra ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਜਿਨ੍ਹਾਂ ਦੇ ਭੋਗ ਐਤਵਾਰ ਨੂੰ ਸਵੇਰੇ ਨੌ ਵਜੇ ਤੱਕ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਏ ਗਏ ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਉਮਰ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਵਰਕਰ ਤਕ ਵਿਖੇ ਉਨ੍ਹਾਂ ਦੇ ਨਾਲ ਨਤਮਸਤਕ ਹੋਏ।

ਹੋਰ ਪੜ੍ਹੋ:ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

chandumajra ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਇਸ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਆਗਾਜ਼ ਸ਼੍ਰੋਮਣੀ ਅਕਾਲੀ ਅਤੇ ਬੀਜੇਪੀ ਵੱਲੋਂ ਸ੍ਰੀਮਤੀ ਸਾਹਿਬ ਲੋਕ ਸਭਾ ਹਲਕੇ ਦੇ ਵਿੱਚ ਰੈਲੀਆਂ ਕਰ ਕੀਤਾ ਗਿਆ ਅਤੇ ਟਰਾਲੀਆਂ ਦੇ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਭਾਰੀ ਇਕੱਠ ਸੀ ਉੱਥੇ ਉਨ੍ਹਾਂ ਦਾ ਜੋਸ਼ ਵੀ ਦੇਖਦੇ ਬਣਦਾ ਸੀ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਦੁਬਾਰਾ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਅਤੇ ਇਸੇ ਕਰਕੇ ਲੋਕਾਂ ਦੇ ਵਿੱਚ ਜੋਸ਼ ਅਤੇ ਉਤਸ਼ਾਹ ਹੈ।

chandumajra ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉੱਪਰ ਹਮਲਾ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਪੈਰਾਸ਼ੂਟ ਰਾਹੀਂ ਉਮੀਦਵਾਰ ਭੇਜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਪਣੇ ਲੀਡਰ ਦੂਲੋਂ ਵੱਲੋਂ ਕਾਂਗਰਸ ਦੀਆਂ ਪਾਲਿਸੀਆਂ ਦੇ ਉੱਪਰ ਸਵਾਲੀਆਂ ਨਿਸ਼ਾਨ ਖੜ੍ਹਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਆਮ ਆਦਮੀ ਪਾਰਟੀ ਦੇ ਲੀਡਰ ਅਰਵਿੰਦ ਕੇਜਰੀਵਾਲ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਉੱਪਰ ਵੀ ਸ਼ਬਦੀ ਹਮਲਾ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਲੀਡਰ ਅਤੇ ਵਰਕਰ ਕੇਜਰੀਵਾਲ ਤੋਂ ਦੁੱਖੀ ਹਨ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ।

-PTC News

Related Post